July 2, 2022

Aone Punjabi

Nidar, Nipakh, Nawi Soch

ਬਟਾਲਾ ’ਚ ਤਿੰਨ ਮੰਜ਼ਲਾਂ ਜਨਰਲ ਸਟੋਰ ਨੂੰ ਲੱਗੀ ਅੱਗ, ਡੇਢ ਘੰਟੇ ਬਾਅਦ ਪਹੁੰਚੀ ਚਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਾਇਆ ਕਾਬੂ

1 min read

 ਬਟਾਲਾ ’ਚ ਡੇਰਾ ਰੋਡ ਸਟੇਟ ਬੈਂਕ ਕੋਲ ਦੋ ਮੰਜ਼ਲਾ ਚੰਦ ਜਨਰਲ ਸਟੋਰ ਵਿਚ ਭਿਆਨਕ ਅੱਗ ਲੱਗਣ ਨਾਲ ਦੁਕਾਨ ਵਿਚ ਪਿਆ ਸਾਰਾ ਸਮਾਨ ਸਡ਼ ਗਿਆ। ਅੱਗ ਨਾਲ ਲੱਖਾਂ ਦਾ ਨੁਕਸਾਨ ਹੋਇਆ। ਅੱਗ ਅੱਜ ਸਵੇਰੇ ਲਗਪਗ 4 ਵਜੇ ਲੱਗੀ। ਦੁਕਾਨ ਮਾਲਕ ਚੰਦ ਨੇ ਦੱਸਿਆ ਕਿ ਉਹ ਕੱਲ੍ਹ ਰਾਤ ਅੰਮ੍ਰਿਤਸਰ ਗਏ ਸਨ। ਸਵੇਰੇ ਕਰੀਬ ਸਵਾ ਚਾਰ ਵਜੇ ਦੁਕਾਨ ਦੇ ਗੁਆਂਢੀਆਂ ਦਾ ਫੋਨ ਆਇਆ। ਪਹੁੰਚ ਕੇ ਦੇਖਿਆ ਤਾਂ ਦੋਵੇਂ ਮੰਜ਼ਲਾਂ ਨੂੰ ਅੱਗ ਲੱਗੀ ਹੋਈ ਸੀ। ਲੋਕਾਂ ਦਾ ਦੋਸ਼ ਹੈ ਕਿ ਫਾਇਰ ਬ੍ਰਿਗੇਡ ਨੂੰ ਕਈ ਵਾਰ ਫੋਨ ਕੀਤੇ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਨੇ ਖੁਦ ਜਾ ਕੇ ਫਾਇਰ ਬ੍ਰਿਗੇਡ ਨੂੰ ਦੱਸਿਆ ਤਾਂ ਉਹ ਆ ਗਏ। ਡੇਢ ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚੀਆਂ ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ।

ਇਸ ਦੇ ਨਾਲ ਹੀ ਅੱਗ ਬੁਝਾਉਣ ਲਈ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬਟਾਲਾ ਅਤੇ ਇੱਕ ਗੁਰਦਾਸਪੁਰ ਤੋਂ ਮੰਗਵਾਈਆਂ ਗਈਆਂ। ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਤਿੰਨ ਮੰਜ਼ਿਲਾ ਦੁਕਾਨ ਅੰਦਰ ਭਾਰੀ ਮਾਤਰਾ ਵਿੱਚ ਸੈਨੇਟਾਈਜ਼ਰ, ਨੇਲ ਪਾਲਿਸ਼ ਅਤੇ ਹੋਰ ਪਲਾਸਟਿਕ ਦਾ ਸਮਾਨ ਹੋਣ ਕਾਰਨ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।

Leave a Reply

Your email address will not be published. Required fields are marked *