July 1, 2022

Aone Punjabi

Nidar, Nipakh, Nawi Soch

ਬਠਿੰਡਾ ‘ਚ ਵਾਪਰੇ ਦੋ ਸੜਕ ਹਾਦਸੇ, ਇਕ ਵਿਅਕਤੀ ਦੀ ਮੌਤ, ਪਤੀ-ਪਤਨੀ ਜ਼ਖਮੀ

1 min read

ਜ਼ਿਲ੍ਹੇ ਅੰਦਰ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਪਤੀ-ਪਤਨੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੌੜ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਤਨਾਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਦਲੀਏ ਵਾਲਾ ਨੇ ਦੱਸਿਆ ਕਿ ਉਸ ਦਾ ਭਰਾ ਜਗਤਾਰ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਧਿੰਗੜ ਨੇੜੇ ਗੁਰਪਿਆਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਧਿੰਗੜ ਨੇ ਆਪਣਾ ਤੇਜ਼ ਰਫਤਾਰ ਮੋਟਰਸਾਈਕਲ ਉਸ ਵਿਚ ਮਾਰਿਆ ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਿਸ ਨੇ ਮੋਟਰਸਾਈਕਲ ਚਾਲਕ ਕਥਿਤ ਦੋਸ਼ੀ ਗੁਰਪਿਆਰ ਸਿੰਘ ਖ਼ਲਿਾਫ਼ ਕੇਸ ਦਰਜ ਕਰ ਲਿਆ ਹੈ।

ਇਸ ਤਰ੍ਹਾਂ ਹੀ ਥਾਣਾ ਨਥਾਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰੀਤਮ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਭੁੱਚੋ ਮੰਡੀ ਨੂੰ ਦੱਸਿਆ ਕਿ ਉਹ ਆਪਣੀ ਪਤਨੀ ਪਵਿੱਤਰ ਕੌਰ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਚੱਕ ਫਤਿਹ ਸਿੰਘ ਵਾਲਾ ਨੇੜੇ ਮਿੰਨੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਪੁਲਿਸ ਨੇ ਮਿੰਨੀ ਬੱਸ ਦੇ ਅਣਪਛਾਤੇ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *