ਬਿਕਰਮ ਮਜੀਠੀਆ ਨੇ ਹਾਈ ਕੋਰਟ ‘ਚ ਜ਼ਮਾਨਤ ਲਈ ਕੀਤੀ ਅਪੀਲ
1 min read
ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਪੀਲ ਕੀਤੀ। ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਹੁਣ ਇਹ ਪਟੀਸ਼ਨ ਹਾਈ ਕੋਰਟ ਦੀ ਰਜਿਸਟਰੀ ਵਿੱਚ ਵਿਚਾਰ ਅਧੀਨ ਹੈ।
ਦੱਸ ਦੇਈਏ ਕਿ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸ਼ੁੱਕਰਵਾਰ ਨੂੰ ਮੋਹਾਲੀ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਅਕਾਲੀ ਆਗੂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
