July 1, 2022

Aone Punjabi

Nidar, Nipakh, Nawi Soch

ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤਕ ਨਿਆਂਇਕ ਹਿਰਾਸਤ ‘ਚ ਭੇਜਿਆ

1 min read

ਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਧੀਕ ਸੈਸ਼ਨ ਜੱਜ ਐਸਕੇ ਸਿੰਗਲਾ ਦੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਜੀਠੀਆ ਨੂੰ 23 ਫਰਵਰੀ ਤਕ ਰਾਹਤ ਦਿੰਦਿਆਂ ਉਸ ਤੋਂ ਬਾਅਦ ਆਤਮ-ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਦਰਅਸਲ, ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨ। ਇਸ ਸੀਟ ‘ਤੇ ਉਨ੍ਹਾਂ ਦਾ ਮੁਕਾਬਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੈ।

ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਿਆ। ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ, ਪਰ ਹਾਈਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਪਹੁੰਚੇ।

Leave a Reply

Your email address will not be published. Required fields are marked *