August 18, 2022

Aone Punjabi

Nidar, Nipakh, Nawi Soch

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗਜ਼ ਕੇਸ ਮੰਗ ਨੂੰ ਲੈ ਕੇ ਸੁਪਰੀਮ ਕੋਰਟ ’ਚ ਲਗਾਈ ਗਈ ਪਟੀਸ਼ਨ ’ਤੇ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ।

1 min read

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ’ਚ ਲਗਾਈ ਗਈ ਪਟੀਸ਼ਨ ’ਤੇ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਖ਼ਿਲਾਫ਼ ਦਸੰਬਰ 2021 ’ਚ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਡਰੱਗਜ਼ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਸੁਪਰੀਮ ਕੋਰਟ ’ਚ ਤਰਕ ਦਿੱਤਾ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਜਿਸ ਰਿਪੋਰਟ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਸ ਟੀਮ ਵਿਚ ਸ਼ਾਮਲ ਇਕ ਅਧਿਕਾਰੀ ਨਾਲ ਪਰਿਵਾਰਕ ਝਗਡ਼ਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਮਜੀਠੀਆ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਹੋਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਡਰੱਗਜ਼ ਮਾਮਲੇ ਨੂੰ ਲੈ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਪਿਛਲੇ ਹਫ਼ਤੇ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਕਿ ਮੁਹਾਲੀ ਕੋਰਟ ‘ਚ ਉਨ੍ਹਾਂ ਖਿਲਾਫ ਦਰਜ ਡਰੱਗਜ਼ ਕੇਸ ਨੂੰ ਰੱਦ ਕੀਤਾ ਜਾਵੇ। ਮਜੀਠੀਆ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਹੈ। ਉਹ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਬਿਕਰਮ ਮਜੀਠੀਆ ਨੇ SC ‘ਚ ਦਲੀਲ ਦਿੱਤੀ ਕਿ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਪਰਿਵਾਰਿਕ ਝਗੜਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਚੋਣਾਂ ਕਾਰਨ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਮਜੀਠੀਆ ਨੇ ਨਵਜੋਤ ਸਿੱਧੂ, ਸਾਬਕਾ ਸੀਐਮ ਚਰਨਜੀਤ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਬਿਆਨ ਵੀ ਲਾਏ ਹਨ।

 ਸੀਨੀਅਰ ਅਕਾਲੀ ਆਗੂ ਵੱਲੋਂ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਗਿਆ ਸੀ ਅਤੇ ਮੋਹਾਲੀ ਅਦਾਲਤ ਨੇ ਮਜੀਠੀਆ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਦੌਰਾਨ ਮਜੀਠੀਆ ਕੋਲੋਂ ਸਟੇਟ ਕ੍ਰਾਈਮ ਬਰਾਂਚ ਵੱਲੋਂ ਕਈ ਘੰਟੇ ਪੁੱਛਗਿਛ ਵੀ ਕੀਤੀ ਗਈ ਸੀ।

Leave a Reply

Your email address will not be published. Required fields are marked *