ਬੀਕੇਯੂ ਉਗਰਾਹਾਂ ਦੇ ਸੂਬਾ ਆਗੂ ਤਰਲੋਕ ਸਿੰਘ ਹਿੰਮਤਪੁਰਾ ਦਾ ਦੇਹਾਂਤ, ਦਿੱਲੀ ਸਰੰਘਸ਼ ‘ਚ ਰਿਹਾ ਅਹਿਮ ਯੋਗਦਾਨ
1 min read

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮੋਗਾ ਦੇ ਸਾਬਕਾ ਪ੍ਰਧਾਨ ਤੇ ਸੂਬਾ ਆਗੂ ਤਰਲੋਕ ਸਿੰਘ ਹਿੰਮਤਪੁਰਾ ਦਾ ਦੇਹਾਂਤ ਹੋ ਗਿਆ। 30 ਨਵੰਬਰ ਦੀ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜੋ ਉਨ੍ਹਾਂ ਲਈ ਜਾਨਲੇਵਾ ਸਾਬਤ ਹੋਇਆ। ਜਾਣਕਾਰੀ ਦਿੰਦਿਆਂ ਨੌਜਵਾਨ ਆਗੂ ਗੁਰਮੁਖ ਹਿੰਮਤਪੁਰਾ ਨੇ ਦੱਸਿਆ ਕਿ ਅੱਜ ਸਵੇਰੇ ਤਿੰਨ ਵਜੇ ਉਨ੍ਹਾਂ ਆਪਣੇ ਆਖ਼ਰੀ ਸਾਹ ਲਏ। ਉਨ੍ਹਾਂ ਕਿਹਾ ਕਿ ਦਿੱਲੀ ਸੰਘਰਸ਼ ‘ਚ ਤਰਲੋਕ ਸਿੰਘ ਹਿੰਮਤਪੁਰਾ ਦਾ ਅਹਿਮ ਯੋਗਦਾਨ ਰਿਹਾ ਹੈ ਜੋ ਭੁਲਾਇਆ ਨਹੀਂ ਜਾਵੇਗਾ।