ਬੀਜੇਪੀ ST ਸੈਲ ਦਾ ਜ਼ਿਲ੍ਹਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ
1 min read
ਬਰਨਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ ਦਾ ਐਸਟੀ ਸੈਲ ਦਾ ਜ਼ਿਲ੍ਹਾ ਪ੍ਰਧਾਨ ਸਿੰਦਾ ਨਾਥ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਇਹਨਾਂ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸਿਰੋਪੇ ਪਾ ਕੇ ਕਾਂਗਰਸ ਵਿੱਚ ਸ਼ਾਮਲ ਕੀਤਾ। ਇਸ ਮੌਕੇ ਬੀਜੇਪੀ ਛੱਡਣ ਵਾਲੇ ਸਿੰਦਾ ਨਾਥ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਨੂਸੂਚਿਤ ਵਰਗ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਵੱਡਾ ਮਾਣ ਦਿੱਤਾ ਹੈ। ਉਥੇ ਕਾਂਗਰਸ ਸਰਕਾਰ ਗਰੀਬ ਵਰਗ ਲਈ ਵੱਡੇ ਲੋਕ ਭਲਾਈ ਦੇ ਫੈਸਲੇ ਲਏ ਗਏ ਹਨ
ਨਾਥ ਨੇ ਕਿਹਾ ਕਿ ਬਰਨਾਲਾ ਵਿੱਚ ਵਿਕਾਸ ਪੁਰਸ਼ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਡੇ ਵਿਕਾਸ ਕੰਮ ਹੋਏ ਹਨ, ਜਿਸਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਦੀ ਜਿੱਤ ਲਈ ਜ਼ੋਰ ਲਗਾਉਣਗੇ।
ਇਸ ਮੌਕੇ ਕੇਵਲ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ‘ਚ ਗਰੀਬ ਵਰਗ ਲਈ ਵੱਡੇ ਫੈਸਲੇ ਲਏ ਹਨ। ਜਿਸ ਕਰਕੇ ਬੀਜੇਪੀ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਬੇਤੀ ਨਾਥ, ਬਿੱਕਰ ਸ਼ਾਹ, ਗੁਰਮੇਲ ਨਾਥ ਅਤੇ ਮੰਗਾ ਨਾਥ ਵੀ ਕਾਂਗਰਸ ਵਿੱਚ ਸ਼ਾਮਲ ਹੋਏ। ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਅਤੇ ਚੇਅਰਮੈਨ ਜੀਵਨ ਬਾਂਸਲ ਵੀ ਹਾਜ਼ਰ ਸਨ।ਫੋਟੋ ਕੈਪਸਨ – ਬੀਜੇਪੀ ਛੱਡਣ ਵਾਲਿਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।
