ਬੁੱਧਵਾਰ ਨੂੰ ਵਾਪਸ ਲਏ ਜਾ ਸਕਦੇ ਹਨ ਖੇਤੀ ਕਾਨੂੰਨ, ਮੋਦੀ ਕੈਬਨਿਟ ਦੇਵੇਗਾ ਪ੍ਰਵਾਨਗੀ
1 min read
ਖੇਤੀ ਕਾਨੂੰਨਾਂ ਨੂੰ ਹੁਣ ਕੇਂਦਰ ਸਰਕਾਰ ਜਲਦ ਤੋਂ ਜਲਦ ਵਾਪਸ ਲੈਣ ਦਾ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲ ਰਹੀ ਹੈ ਕਿ ਇਸ ਬੁੱਧਵਾਰ ਨੂੰ ਭਾਵ 24 ਨਵੰਬਰ 2021 ਨੂੰ ਮੋਦੀ ਕੈਬਨਿਟ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਵਾਨਗੀ ਦੇ ਦੇਣਗੇ। ਜਾਣਕਾਰੀ ਅਨੁਸਾਰ ਇਸ ਬੁੱਧਵਾਰ ਨੂੰ ਹੋਣ ਵਾਲੀ ਕੇਂਦਰੀ ਮੰਤਰੀਮੰਡਲ ਦੀ ਬੈਠਕ ਵਿਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਾਲੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ।
