August 18, 2022

Aone Punjabi

Nidar, Nipakh, Nawi Soch

ਬੇਅਦਬੀ ਤੇ ਗੋਲੀਕਾਂਡ ਇਨਸਾਫ ਦੀ ਮੰਗ ਨੂੰ ਲੈ ਕੇ ਨਵਜੋਤ ਸਿੱਧੂ ਮਾਨ ਸਰਕਾਰ ਤੇ ਬੋਲੇ ਹਮਲੇ।

1 min read

ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਭਲਕੇ 6 ਅਪ੍ਰੈਲ ਨੂੰ ਸਿੱਖ ਸੰਗਤ ਦਾ ਵੱਡਾ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਰਾਸ਼ਟਰੀ ਰਾਜ ਮਾਰਗ ਨੰਬਰ 54 ਦੀ ਆਵਾਜਾਈ ਨੂੰ ਮੁਕੰਮਲ ਠੱਪ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦਰਅਸਲ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੇ ਇਨਸਾਫ ਲਈ ਬਹਿਬਲ ਕਲਾਂ ਵਿਖੇ ਮੋਰਚਾ ਲਗਾਇਆ ਗਿਆ ਹੈ।

Behbal Kalan Insaf Morcha

ਕੱਲ੍ਹ ਬਰਗਾੜੀ ਮੋਰਚੇ ਚ Navjot Sidhu ਵੀ ਪਹੁੰਚੇ ਅਤੇ ਉਨ੍ਹਾਂ ਨੇ ਮਾਨ ਸਰਕਾਰ ਤੇ ਜਮ ਕੇ ਹਮਲੇ ਬੋਲੇ। ਪਰ ਨਾਲ ਹੀ ਇਹ ਵੀ ਕਿਹਾ ਕਿ ਜੇ ਸਰਕਾਰ ਮਾਮਲੇ ਚ ਇਨਸਾਫ਼ ਕਰਦੀ ਹੈ ਤਾਂ ਸਰਕਾਰ ਦੀ ਜੈ-ਜੈਕਾਰ ਕਰਨ ਵਾਲਿਆਂ ਚ ਉਹ ਸਭ ਤੋਂ ਅੱਗੇ ਹੋਣਗੇ।

ਕਾਂਗਰਸੀ ਆਗੂ ਨਵਜੋਤ ਸਿੱਧੂ ਵੀ ਪੀੜਤਾਂ ਦੇ ਧਰਨੇ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ 24 ਘੰਟਿਆਂ ਵਿੱਚ ਬੇਅਦਬੀ ਦਾ ਇਨਸਾਫ਼ ਦੇਣਗੇ। ਜੇਕਰ ਉਨ੍ਹਾਂ ਦੀ ਗੱਲ ਸੱਚੀ ਹੈ ਤਾਂ ਕਾਰਵਾਈ ਕਰੋ। ਸਿੱਧੂ ਨੇ ਕਿਹਾ ਕਿ ਹੁਣ ਜਾਂਚ ਏਜੰਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੈ। ਜਿਸ ਨੇ ਗੋਲੀ ਕਾਂਡ ਦੇ ਦੋਸ਼ੀਆਂ ਦੇ ਨਾਂ ਦੱਸੇ, ਉਹ (ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ) ਵੀ ‘ਆਪ’ ਦਾ ਵਿਧਾਇਕ ਹੈ। ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਵੀ ‘ਆਪ’ ਨਾਲ ਸਬੰਧਤ ਹਨ, ਇਸ ਲਈ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਸਰਕਾਰ ਬਣੀ ਨੂੰ 24 ਦਿਨ ਬੀਤ ਚੁੱਕੇ ਹਨ।

Leave a Reply

Your email address will not be published. Required fields are marked *