January 30, 2023

Aone Punjabi

Nidar, Nipakh, Nawi Soch

ਬੰਬ ਧਮਾਕਾ ਕਰਨ ਵਾਲੇ ਸਖਸ਼ ਦੀ ਹੋਈ ਪਛਾਣ, ਨਿਕਲਿਆ ਮੁਅੱਤਲ ਪੁਲਿਸ ਮੁਲਾਜ਼ਮ : ਸੂਤਰ

1 min read

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਧਮਾਕਾ ਵਿੱਚ ਮਾਰੇ ਗਏ ਵਿਅਕਤੀ ਦੀ ਪਹਿਚਾਣ ਹੋ ਗਈ ਹੈ। ਪੁਲਿਸ ਨੂੰ ਮ੍ਰਿਤਕ ਦੀ ਪਛਾਣ ਸਿਮ ਅਤੇ ਡੋਂਗੇਲ ਤੋਂ ਟਰੈਕ ਕਰਕੇ ਕੀਤੀ ਗਈ। ਹਾਲਾਂਕਿ ਉਸਦਾ ਚਿਹਰਾ ਅਤੇ ਸਰੀਰ ਵਿਗੜਿਆ ਹੋਇਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਨੂੰ ਪੁਸ਼ਟੀ ਕੀਤੀ ਕਿ ਲਾਸ਼ ਦੀ ਪੁਸ਼ਟੀ ਕੀਤੀ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਸਾਬਕਾ ਪੁਲਿਸ ਮੁਲਾਜ਼ਮ ਵਜੋਂ ਹੋਈ ਹੈ। ਮ੍ਰਿਤਕ ਹੈੱਡ ਕਾਂਸਟੇਬਲ ਸੀ, ਉਸਨੂੰ 2019 ਵਿੱਚ ਨਸ਼ੇ ਦੇ ਇਕ ਮਾਮਲੇ ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਨੇ ਦੋ ਸਾਲ ਜੇਲ੍ਹ ਵਿੱਚ ਬਿਤਾਏ। ਉਸ ਨੂੰ ਸਤੰਬਰ ਮਹੀਨੇ ਵਿੱਚ ਰਿਹਾਅ ਕੀਤਾ ਗਿਆ ਸੀ। ਗਗਨਦੀਪ ਸਿੰਘ ਦੇ ਕਥਿਤ ਤੌਰ ‘ਤੇ ਡਰੱਗ ਮਾਮਲੇ ਨਾਲ ਸਬੰਧ ਸਨ।

ਕਾਬਲੇਗੌਰ ਕਿ ਗਗਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਜੀਟੀਬੀ ਨਗਰ ਖੰਨਾ ਵਜੋਂ ਹੋਈ ਹੈ। ਉਹ ਥਾਣਾ ਸਦਰ ਖੰਨਾ ਵਿਖੇ ਮੁਨੀਸ਼ੀ ਵਜੋਂ ਤਾਇਨਾਤ ਪੁਲਿਸ ਮੁਲਾਜ਼ਮ ਸੀ। ਉਸ ਵਿਰੁੱਧ 11 ਅਗਸਤ, 2019 ਨੂੰ 21, 29-61-85 ਐਨਡੀਪੀਐਸ ਐਕਟ ਅਧੀਨ ਪੀਐਸ ਐਸਟੀਐਫ ਮੁਹਾਲੀ ਫੇਜ਼ 4 ਵਿਖੇ ਐਫਆਈਆਰ ਨੰਬਰ 75 ਦਰਜ ਕੀਤਾ ਗਿਆ ਸੀ ਅਤੇ ਮੁਕੱਦਮਾ ਚੱਲ ਰਿਹਾ ਸੀ।ਅੱਜ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਵੀ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਵੱਲੋਂ ਨਾਕੇਬੰਦੀ ਵਧਾਈ ਜਾ ਰਹੀ ਹੈ ਅਤੇ ਅੱਗੇ ਨਵੇਂ ਸਾਲ ਦੇ ਚਲਦਿਆਂ ਸੁਰੱਖਿਆ ਹੋਰ ਚਾਕ ਚੌਬੰਦ ਕੀਤੀ ਜਾਵੇਗੀ ।ਪੁਲੀਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਾਡੀ ਸੁਰੱਖਿਆ ਨੂੰ ਲੈ ਕੇ ਨਗਰ ਨਿਗਮ ਦੇ ਕਮਿਸ਼ਨਰ ਨਾਲ ਅਤੇ ਹੋਰਨਾਂ ਅਧਿਕਾਰੀਆਂ ਨਾਲ ਵੀ ਬੈਠਕ ਹੋਈ ਹੈ ਕੈਮਰਿਆਂ ਨੂੰ ਦਰੁਸਤ ਕਰਨ ਲਈ ਅਤੇ ਹੋਰ ਸੁਰੱਖਿਆ ਵਧਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕਰ ਲਿਆ ਗਿਆ ਹੈ ਅਤੇ ਫੋਰੈਂਸਿਕ ਟੀਮ ਅਤੇ ਡਾਕਟਰਾਂ ਦੇ ਵੱਡੇ ਪੈਨਲ ਤੋਂ ਡੀ ਐਨ ਏ ਪ੍ਰੀਜ਼ਰਵ ਰੱਖਣ ਲਈ ਪੋਸਟਮਾਰਟਮ ਕਰਵਾਇਆ ਗਿਆ ਅਤੇ ਉਸਦੀ ਰਿਪੋਰਟ ਵੀ ਜਲਦ ਉਨ੍ਹਾਂ ਨੂੰ ਮਿਲ ਜਾਵੇਗੀ

Leave a Reply

Your email address will not be published. Required fields are marked *