January 30, 2023

Aone Punjabi

Nidar, Nipakh, Nawi Soch

ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ ਦਾ CM ਫੇਸ !

1 min read

ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਵਾਰ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਗਠਜੋੜ ਵਿਚਾਲੇ ਸਿਆਸੀ ਮੁਕਾਬਲਾ ਹੋਣ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਸਰਵਉੱਚ ਕਮੇਟੀ ਪੀਏਸੀ ਪਾਰਟੀ ਦੀ ਤਰਫੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਹੋ ਗਈ ਹੈ। ਪਾਰਟੀ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਹੋਈ ਪੀਏਏਸੀ ਦੀ ਮੀਟਿੰਗ ‘ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਮਾਨ ਦੇ ਨਾਂ ’ਤੇ ਮੋਹਰ ਲੱਗੀ ਸੀ। ਪਰ ਅਜੇ ਅਧਿਕਾਰਤ ਐਲਾਨ ਹੋਣਾ ਬਾਕੀ ਹੈ।

Leave a Reply

Your email address will not be published. Required fields are marked *