ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਡੀ ਜਿੱਤ ਹਾਸਲ ਕਰੇਗਾ: ਕੈਪਟਨ
1 min read
ਕੇਂਦਰ ਸਰਕਾਰ ਕੋਲ ਪਹੁੰਚ ਕਰ ਕੇ ਉਹ ਅਗਲੇ ਦਿਨਾਂ ਵਿੱਚ ਪੰਜਾਬ, ਪੰਜਾਬੀਅਤ ਸਮੇਤ ਪੰਥਕ ਮਸਲਿਆਂ ਦੇ ਹੱਲ ਲਈ ਯਤਨ ਜੁਟਾਉਣਗੇ। ਅਮਰਿੰਦਰ ਨੇ ਕਿਹਾ ਕਿ ਵਿਰੋਧੀ ਧਿਰਾਂ ਭਾਵੇਂ ਜੋ ਮਰਜ਼ੀ ਕਹੀ ਜਾਣ ਪਰ ਹਕੀਕਤ ਇਹ ਹੈ ਕਿ ਕਾਂਗਰਸ ਅਤੇ ‘ਆਪ’ ਸਮੇਤ ਅਕਾਲੀ ਦਲ ਨੂੰ ਲੋਕ ਮੂੰਹ ਨਹੀਂ ਲਾ ਰਹੇ, ਜਦਕਿ ਭਾਜਪਾ ਵੱਲੋਂ ਪੰਜਾਬ ਨਾਲ ਸਬੰਧਤ ਅਨੇਕਾਂ ਹੀ ਮਸਲਿਆਂ ਦਾ ਹੱਲ ਕਰਨ ਕਾਰਨ ਲੋਕ ਅੱਜ ਭਾਜਪਾ ਨੂੰ ਚਾਹੁਣ ਲੱਗੇ ਹਨ, ਇਹੀ ਕਾਰਨ ਹੈ ਕਿ ਅੱਜ ਅਨੇਕਾਂ ਹੀ ਸਿੱਖ ਚਿਹਰੇ ਭਾਜਪਾ ਵਿੱਚ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿੱਚੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਲੋਕਾਂ ਵੱਲੋਂ ਗੱਠਜੋੜ ਨੂੰ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿ ਭਾਜਪਾ ਨਾਲ ਉਨ੍ਹਾਂ ਦੀ ਸਾਂਝ ਪੰਜਾਬ ਦੇ ਭਲੇ ਲਈ ਹੈ ਅਤੇ ਪੰਜਾਬ ਨੂੰ ਮੁੜ ਪੈਰਾਂ ਸਿਰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ।
