July 6, 2022

Aone Punjabi

Nidar, Nipakh, Nawi Soch

ਭਾਜਪਾ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਵੱਲੋਂ ਜਾਨੋਂ ਮਾਰਨ ਦੀ ਧਮਕੀ, ਸੁਰੱਖਿਆ ਵਧਾਈ

1 min read

ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Gautam Gambir) ਨੂੰ ‘ISIS ਕਸ਼ਮੀਰ’ (ISIS Kashmir) ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਸ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

ਦੱਸ ਦਈਏ ਕਿ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈ-ਮੇਲ ਮਿਲੀ ਹੈ। ਇਸ ਮੇਲ ਤੋਂ ਬਾਅਦ ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ‘ਆਈਐਸਆਈਐਸ ਕਸ਼ਮੀਰ’ ਤੋਂ ਧਮਕੀ ਭਰਿਆ ਮੇਲ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੌਹਾਨ ਨੇ ਦੱਸਿਆ ਕਿ ਗੰਭੀਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ।

Leave a Reply

Your email address will not be published. Required fields are marked *