ਭੂੰਗਰਨੀ ਤੇ ਠੇਕੇਦਾਰ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ
1 min read
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਫਗਵਾੜਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਭੂੰਗਰਨੀ ਅਤੇ ਠੇਕੇਦਾਰ ਬਲਜਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਦਿੱਤੀਆਂ ਨਿਸਵਾਰਥ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ।
ਜਾਣਕਾਰੀ ਅਨੁਸਾਰ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਦੋਵਾਂ ਸੀਨੀਅਰ ਆਗੂਆਂ ਨੇ ਪਾਰਟੀ ਵਿਚ ਹੋਈ ਆਪਣੀ ਅਹਿਮ ਨਿਯੁਕਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਜਨਰਲ ਸਕੱਤਰ ਵਿਕਰਮਜੀਤ ਜੀਤ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ,ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ,ਜਰਨੈਲ ਸਿੰਘ ਵਾਹਦ ਹਲਕਾ ਇੰਚਾਰਜ ਨਵਾਂਸ਼ਹਿਰ ,ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਪ੍ਰਧਾਨ ਐੱਸ ਸੀ ਵਿੰਗ ਪੰਜਾਬ, ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਫਗਵਾੜਾ, ਦਰਸ਼ਨ ਸਿੰਘ ਕੋਟ ਕਰਾਰਖਾਂ ਪ੍ਰਧਾਨ ਦੋਆਬਾ ਜ਼ੋਨ ,ਗਿਆਨੀ ਭਗਤ ਸਿੰਘ ਭੂੰਗਰਨੀ ਸਰਪ੍ਰਸਤ ਜ਼ਿਲ੍ਹਾ ਕਪੂਰਥਲਾ ,ਹਰਜੀਤ ਸਿੰਘ ਵਾਲੀਆ ਜ਼ਿਲਾ ਪ੍ਰਧਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਹ ਪੂਰੀ ਤਨਦੇਹੀ ਨਾਲ ਉਸ ਤੇ ਮਿਹਨਤ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ।
