July 6, 2022

Aone Punjabi

Nidar, Nipakh, Nawi Soch

ਮਜੀਠੀਆ ਖਿਲਾਫ ਕੇਸ ਦਰਜ ਦੇ ਮਾਮਲੇ ’ਚ ਪ੍ਰਕਾਸ਼ ਬਾਦਲ ਨੇ ਦਿੱਤੀ ਇਹ ਪ੍ਰਤੀਕਿਰਿਆ

1 min read

ਪੰਜਾਬ ਸਰਕਾਰ ਨੇ ਡਰੱਗਜ਼ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਬਦਲਾਖੋਰੀ ਨੀਤੀ ਤਹਿਤ ਕੇਸ ਦਰਜ ਕੀਤਾ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਅਕਾਲੀ ਆਗੂਆਂ ‘ਤੇ ਕੇਸ ਦਰਜ ਕੀਤੇ ਜਾਣਗੇ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਬਦਲਾਖੋਰੀ ਕਰਨਾ ਨਹੀਂ ਹੁੰਦਾ ਲੋਕਾਂ ਦੀ ਸੇਵਾ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਤੇ ਲੜਾਈ ਲੜਾਂਗੇ ਪਿਓ ਪਹਿਲਾਂ ਹੀ ਸਰਕਾਰ ਨੂੰ ਕਹਿ ਚੁੱਕੇ ਹਨ।

ਬਾਦਲ ਨੇ ਕਿਹਾ ਕਿ ਉਨ੍ਹਾ ਨੂੰ ਜਿੱਥੇ ਮਰਜ਼ੀ ਲੈ ਜਾਓ ਉਹ ਜਾਣ ਨੂੰ ਤਿਆਰ ਹਨ ਅਕਾਲੀ ਦਲ ਜੇਲ੍ਹਾਂ ਜਾਂ ਕੇਸਾਂ ਤੋਂ ਨਹੀਂ ਡਰਦਾ ਪਹਿਲਾਂ ਵੀ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਇੱਥੋਂ ਤਕ ਕਿ ਉਨ੍ਹਾਂ ਦੀ ਧਰਮ ਪਤਨੀ ਤੇ ਵੀ ਕੇਸ ਦਰਜ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰੀ ਹੋਇਆ ਹੈ ਕਿ ਸਰਕਾਰ ਨੇ ਤਿੰਨ ਡੀਜੀਪੀ ਬਦਲੇ ਹਨ। ਪਹਿਲਾਂ ਦੋ ਡੀ ਜੀ ਪੀ ਨੇ ਕਾਰਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ।ਬਾਦਲ ਨੇ ਮੌਜੂਦਾ ਡੀ ਜੀ ਪੀ ਤੇ ਕੋਈ ਵੀ ਟਿੱਪਣੀ ਕਰਨ ਤੋਂ ਮਨ੍ਹਾ ਕੀਤਾ ਹੈ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਬਿਕਰਮ ਮਜੀਠੀਆ ‘ਤੇ ਕੇਸ ਦਰਜ ਕਰਨ ‘ਤੇ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਗਰ ਕੋਈ ਗਲਤੀ ਕਰੇਗਾ ਤਾਂ ਉਸ ਨੂੰ ਭੁਗਤਣਾ ਪਵੇਗਾ।

Leave a Reply

Your email address will not be published. Required fields are marked *