ਮਨਜਿੰਦਰ ਸਿਰਸਾ ਨੇ ਚੁੱਕੇ ਆਪ ਤੇ ਸਵਾਲ ਕਿਹਾ ਕਿ 21 ਦਿਨਾ ਚ 19 ਕਤਲ ਹੋਏ ਹਨ।
1 min read
ਪੰਜਾਬ ਦੇ ਜ਼ਿਲ੍ਹਾ ਪਟਿਆਲਾ ਵਿਖੇ ਦੋ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ਦੀ ਕਾਨੂੰਨ ਦੀ ਵਿਵਸਥਾ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਬੀਜੇਪੀ ਆਗੂ ਮਨਜਿੰਦਰ ਸਿੰਘ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਚ ਪਿਛਲੇ 21 ਦਿਨਾਂ ’ਚ 19 ਕਤਲ ਅਤੇ ਪਟਿਆਲਾ ’ਚ 2 ਕਤਲ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਦੀ ਅਮਨ ਸ਼ਾਂਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਿਆਨ ਦੇਣ ਦੀ ਲੋੜ ਹੈ।

ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਤੁਹਾਨੂੰ ਬਹੁਤ ਵੱਡਾ ਫਤਵਾ ਦਿੱਤਾ ਹੈ । ਆਮ ਆਦਮੀ ਪਾਰਟੀ ਪੰਜਾਬ ਨੂੰ ਉਨ੍ਹਾਂ ਤੇ ਧਿਆਨ ਦੇਣ ਦੀ ਲੋੜ ਹੈ ਜੋ ਪੰਜਾਬ ਦੀ ਅਮਨ ਸ਼ਾਂਤੀ ਨਾਲ ਖਿਲਵਾੜ ਕਰ ਰਹੀ ਹੈ। ਦੱਸ ਦਈਏ ਕਿ ਸਿਰਸਾ ਨੇ ਆਪਣੇ ਇਸ ਟਵੀਟ ਦੇ ਨਾਲ ਫਾਇਰਿੰਗ ਦੀ ਵੀਡੀਓ ਵੀ ਸਾਂਝੀ ਕੀਤੀ ਹੈ।
ਪੰਜਾਬ ‘ਚ ਕਾਨੂੰਨ ਵਿਵਸਥਾ ‘ਤੇ ਸੰਗ੍ਰਾਮ ਛਿੜਿਆ ਹੈ। ਵਿਰੋਧੀਆਂ ਨੇ ਮਾਨ ਸਰਕਾਰ ‘ਤੇ ਸਵਾਲ ਚੁੱਕੇ ਨੇ। ਬੀਜੇਪੀ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਨੇ ਪੰਜਾਬ ਨੂੰ ਕਾਤਲਾਂ ਹਵਾਲੇ ਕੀਤਾ ਤੇ ਕਾਂਗਰਸ ਦਾ ਕਹਿਣਾ ਹੈ ਕਿ ਹਰ ਰੋਜ਼ ਹੋ ਰਹੀਆਂ ਕਤਲ ਦੀਆਂ ਵਾਰਦਾਤਾਂ ਹੋ ਰਹਿਆਂ ਨੇ। ਅਕਾਲੀ ਦਲ ਨੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਕਰਕੇ ਪੰਜਾਬ ਦੇ ਲੋਕਾਂ ‘ਚ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ।ਮਾਨ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ‘ਤੇ ਸਰਕਾਰ ਗੰਭੀਰ ਹੈ ਵਿਰੋਧੀ ਧਿਰ ਬੇਵਜ੍ਹਾ ਮੁੱਦਾ ਬਣਾ ਰਿਹਾ।
