ਮਹਿਬੂਬਾ ਮੁਫਤੀ ਨੂੰ ਕੀਤਾ ਗਿਆ ਸ਼੍ਰੀਨਗਰ ‘ਚ ਨਜ਼ਰਬੰਦ, ਵਿਰੋਧ ਪ੍ਰਦਰਸ਼ਨ ‘ਚ ਹੋਣ ਜਾ ਰਹੀ ਸੀ ਸ਼ਾਮਲ
1 min read
ਜੰਮੂ-ਕਸ਼ਮੀਰ ਦੇ ਸਾਬਕਾ ਰਾਜ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਹ ਸ਼੍ਰੀਨਗਰ ਦੇ ਪ੍ਰੈੱਸ ਕਲੱਬ ‘ਚ ਆਯੋਜਿਤ ਪ੍ਰਦਰਸ਼ਨ ‘ਚ ਹਿੱਸਾ ਲੈਣ ਲਈ ਜਾ ਰਹੀ ਸੀ। ਫਿਲਹਾਲ ਉਨ੍ਹਾਂ ਦੀ ਰਿਹਾਇਸ਼ ਦੇ ਬਾਰ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
9 ਅਕਤੂਬਰ ਨੂੰ ਮਹਿਬੂਬਾ ਮੁਫਤੀ ਨੂੰ ਸੀਆਰਪੀਐਫ ਦਾ ਨਾਕਾ ਤੋੜ ਕੇ ਭੱਜਣ ਦੌਰਾਨ ਮਾਰੇ ਗਏ ਨੌਜਵਾਨ ਪਰਵੇਜ਼ ਅਹਿਮਦ ਦੇ ਅਨੰਤਨਾਗ ਸਥਿਤ ਘਰ ਜਾਣ ਦੀ ਕੋਸ਼ਿਸ਼ ਕਰਦੇ ਸਮੇਂ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ। ਸ਼੍ਰੀਨਗਰ ਦੇ ਗੁਪਕਰ ਰੋਡ ‘ਤੇ ਮਹਿਬੂਬਾ ਮੁਫਤੀ ਦੇ ਘਰ ਦੇ ਬਾਹਰ ਗੇਟ ਨੂੰ ਤਾਲਾ ਲੱਗਾ ਹੋਇਆ ਸੀ। ਉੱਥੇ ਪੁਲਿਸ ਦੀ ਬੰਕਰ ਮੋਬਾਈਲ ਗੱਡੀ ਵੀ ਖੜੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਉੱਥੇ ਆ ਕੇ ਨਾ ਜਾ ਸਕੇ।ਜ਼ਿਕਰਯੋਗ ਹੈ ਕਿ ਮਹਿਬੂਬਾ ਮੁਫਤੀ ਨੇ ਅੱਜ ਸਵੇਰੇ ਜੰਮੂ ‘ਚ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ ਸ਼੍ਰੀਨਗਰ ਦੇ ਹੈਦਰਪੋਰਾ ਇਲਾਕੇ ‘ਚ ਅੱਤਵਾਦੀਆਂ ਦੇ ਮਦਦਗਾਰਾਂ ਦੇ ਮੁਕਾਬਲੇ ‘ਚ ਮਾਰੇ ਜਾਣ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਬੁੱਧਵਾਰ ਨੂੰ ਜੰਮੂ ਦੇ ਗਾਂਧੀਨਗਰ ਵਿਚ ਪੀਡੀਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਹੋਇਆ। ਮਹਿਬੂਬਾ ਅਤੇ ਉਨ੍ਹਾਂ ਦੇ ਵਰਕਰਾਂ ਨੇ ਹੱਥਾਂ ਵਿੱਚ ਬੈਨਰ ਚੁੱਕੇ ਹੋਏ ਸਨ। ਉਨ੍ਹਾਂ ‘ਤੇ ਨਾਅਰੇ ਲਿਖੇ ਹੋਏ ਸਨ, ਜਿਸ ‘ਚ ਮੁਕਾਬਲੇ ‘ਚ ਮਾਰੇ ਗਏ ਕਥਿਤ ਨਾਗਰਿਕਾਂ ਦੀ ਮੌਤ ਦੀ ਜਾਂਚ ਅਤੇ ਲੋਕਾਂ ਨੂੰ ਸਜ਼ਾਵਾਂ ਨਾ ਦੇਣ ਦੀ ਮੰਗ ਕੀਤੀ ਗਈ ਸੀ। ਮੁਫਤੀ ਨੇ ਦਾਅਵਾ ਕੀਤਾ ਕਿ ਸੋਮਵਾਰ ਨੂੰ ਹੋਏ ਮੁਕਾਬਲੇ ‘ਚ ਤਿੰਨ ਨਾਗਰਿਕ ਮਾਰੇ ਗਏ। ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਪਾਰਟੀ ਇਸ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੀ ਹੈ।
