ਮਹਿਲਾ ਫ਼ੌਜ ਅਧਿਕਾਰੀ ਨਾਲ ਜਿਨਸੀ ਸ਼ੋਸ਼ਣ ਮਾਮਲੇ ’ਚ ਜਾਂਚ ਦੇ ਆਦੇਸ਼
1 min read
ਪੱਛਮੀ ਕਮਾਨ ਅਧੀਨ ਆਉਣ ਵਾਲੇ ਪੰਜਾਬ ਦੇ ਇਕ ਫ਼ੌਜ ਦੇ ਸਟੇਸ਼ਨ ’ਚ ਮਹਿਲਾ ਫ਼ੌਜ ਅਧਿਕਾਰੀ ਨਾਲ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਇਸ ਮਾਮਲੇ ’ਚ ਫ਼ੌਜ ਦੀ ਮਹਿਲਾ ਅਧਿਕਾਰੀ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਮਿਲੀ ਹੈ। ਸੂਤਰਾਂ ਅਨੁਸਾਰ ਫ਼ੌਜ ਦੀ ਦੱਖਣੀ-ਪੱਛਮੀ ਕਮਾਨ ਵੱਲੋਂ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਸੂਤਰਾਂ ਮੁਤਾਬਕ ਮਾਮਲੇ ਨਾਲ ਸਬੰਧਤ ਅਧਿਕਾਰੀਆਂ ਅਨੁਸਾਰ ਅਜਿਹੇ ਮਾਮਲਿਆਂ ਨੂੰ ਕਾਫੀ ਗੰਭੀਰਤਾ ਨਾਲ ਲਿਆ ਜਾਂਦਾ ਹੈ। ਸੁਪਰੀਮ ਕੋਰਟ ਨਿਯਮਾਂ ਤਹਿਤ ਜਿਨਸੀ ਸ਼ੋਸ਼ਣ ਮਾਮਲੇ ਵਿਚ ਕਾਰਵਾਈ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ਪ੍ਰਤੀ ਫ਼ੌਜ ਕਾਫੀ ਗੰਭੀਰ ਹੈ ਅਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਅਜਿਹੇ ਸਾਰੇ ਦੋਸ਼ਾਂ ਦੀ ਤੁਰੰਤ ਜਾਂਚ ਕੀਤੀ ਜਾਂਦੀ ਹੈ ਤਾਂ ਕਿ ਪੂਰਾ ਮਾਮਲਾ ਸਾਫ਼ ਹੋ ਸਕੇ। ਇਸ ਮਾਮਲੇ ’ਚ ਪੱਛਮੀ ਕਮਾਂਡ ਦੇ ਬੁਲਾਰੇ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ।
