ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵੇਰੇ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
1 min read
ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਹ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਅਤੇ ਸੰਗਰੂਰ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਅਦਾ ਕੀਤਾ ਸੀ।
ਬਰਨਾਲਾ ਜ਼ਿਲ੍ਹੇ ਦੀ ਭਦੌੜ ਰਾਖਵੀਂ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣ ਮੈਦਾਨ ਵਿੱਚ ਹਨ। ਇੱਥੇ ਉਨ੍ਹਾਂ ਅਤੇ ‘ਆਪ’ ਦੇ ਉਮੀਦਵਾਰ ਲਾਭ ਸਿੰਘ ਉਗੋਕੇ, ਅਕਾਲੀ-ਬਸਪਾ ਉਮੀਦਵਾਰ ਸਤਨਾਮ ਸਿੰਘ ਰਾਹੀ ਵਿਚਾਲੇ ਮੁਕਾਬਲਾ ਕਾਫੀ ਦਿਲਚਸਪ ਹੋਵੇਗਾ। ਉਨ੍ਹਾਂ ਦਾ ਕਾਰਜਕਾਲ 111 ਦਿਨ ਤੱਕ ਚੱਲਿਆ।
