ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੰਨ ਧੰਨ ਨਾਭ ਕੰਵਲ ਰਾਜਾ ਸਾਹਿਬ ਮਜਾਰਾ ਨੌ ਆਬਾਦ ਵਿਖੇ ਹੋਏ ਨਤਮਸਤਕ
1 min read
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਧੰਨ ਧੰਨ ਨਾਭ ਕੰਵਲ ਰਾਜਾ ਸਾਹਿਬ ਮਜਾਰਾ ਨੌ ਆਬਾਦ ਵਿਖੇ ਨਤਮਸਤਕ ਹੋਏ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਸਿਆਣ, ਚਰਨ ਸਿੰਘ ਯੂਐੱਸਏ ਤੇ ਸਮੂਹ ਮੈਂਬਰਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧਾਰਮਿਕ ਅਸਥਾਨ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸਰਵਣ ਸਿੰਘ ਫਿਲੌਰ ਸਾਬਕਾ ਕੈਬਨਿਟ ਮੰਤਰੀ, ਡਾ. ਹਰਪ੍ਰੀਤ ਕੈਂਥ, ਠੇਕੇਦਾਰ ਰਜਿੰਦਰ ਕੈਂਥ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਵੇਟ ਲਿਫਟਿੰਗ ਗੁਣਾਚੌਰ ਦੇ ਅਹੁਦੇਦਾਰਾਂ ਅਤੇ ਕਮੇਟੀ ਮੈਂਬਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ ਗਿਆ।
