ਮੁੱਖ ਮੰਤਰੀ ਚੰਨੀ ਨੇ ਕੀਤੀ ਨਾਮਧਾਰੀ ਬਾਬਾ ਉਦੈ ਸਿੰਘ ਨਾਲ ਭੈਣੀ ਸਾਹਿਬ ਵਿਖੇ ਮੁਲਾਕਾਤ
1 min read
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਨਾਲ ਮੁਲਾਕਾਤ ਕਰਨ ਲਈ ਭੈਣੀ ਸਾਹਿਬ ਪਹੁੰਚੇ। ਉਨ੍ਹਾਂ ਦੀ ਇਹ ਮੀਟਿੰਗ ਕਾਫੀ ਲੰਬੀ ਚੱਲੀ ਤੇ ਇਸ ਮੌਕੇ ਬਾਬਾ ਉਦੈ ਸਿੰਘ ਨੇ ਚੰਨੀ ਨੂੰ ਸਨਮਾਨਿਤ ਵੀ ਕੀਤਾ।
ਸੀਐੱਮ ਚੰਨੀ ਨੇ ਭੈਣੀ ਸਾਹਿਬ ‘ਚ ਲੱਗੀ ਹਾਕੀ ਐਸਟਰੋਟਰਫ ਦਾ ਜਾਇਜ਼ਾ ਵੀ ਲਿਆ ਅਤੇ ਬਾਬਾ ਉਦੈ ਸਿੰਘ, ਮੁੱਖ ਮੰਤਰੀ ਚੰਨੀ ਨੂੰ ਐਸਟਰੋਟਰਫ ਬਾਰੇ ਜਾਣਕਾਰੀ ਸਾਂਝੀ ਕਰਦੇ ਵਿਖਾਈ ਦਿੱਤੇ। ਮੁੱਖ ਮੰਤਰੀ ਚੰਨੀ ਨਾਲ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਵੈਦ ਅਤੇ ਸਮਰਾਲਾ ਹਲਕੇ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਮੌਜੂਦ ਰਹੇ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਲੁਧਿਆਣਾ ਤੋਂ ਹੀ ਅਗਾਮੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕੀਤਾ ਰਹੇ ਹਨ। ਉਹ ਲੁਧਿਆਣਾ ਦੇ ਅਰੋੜਾ ਪੈਲੇਸ ਦਾਣਾ ਮੰਡੀ ਨੇੜੇ 22 ਨਵੰਬਰ ਨੂੰ ਵੱਡਾ ਇਕੱਠ ਕਰਨਗੇ। ਇਸ ਮੌਕੇ ਮੁੱਖ ਮੰਤਰੀ ਚੰਨੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।
