ਮੁੱਖ ਮੰਤਰੀ ਦੇ ਚਿਹਰੇ ਦਾ ਨਾਂ ਨਹੀਂ ਦੇਵੇਗੀ ਕਾਂਗਰਸ : ਸੁਨੀਲ ਜਾਖੜ
1 min read
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਥੋੜਾ ਸਮਾਂ ਬਾਕੀ ਰਹਿ ਗਿਆ ਹੈ। ਸੂਬਾ ਕਾਂਗਰਸ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਪਾਰਟੀ ਮੁੱਖ ਮੰਤਰੀ ਦੇ ਅਹੁਦੇ ਦਾ ਐਲਾਨ ਨਹੀਂ ਕਰੇਗੀ ਅਤੇ ਸਮੂਹਿਕ ਰੂਪ ਵਿੱਚ ਚੋਣਾਂ ਲੜੇਗੀ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਜਾਖੜ ਨੇ ਕਿਹਾ ਕਿ ਪਾਰਟੀ ਨੇ ਕਦੇ ਵੀ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਨਾਮ ਨਹੀਂ ਲਿਆ ਅਤੇ ਕਿਹਾ ਕਿ ਇਹ ਸਿਰਫ ਇੱਕ ਅਪਵਾਦ ਹੈ ਕਿ ਕਾਂਗਰਸ ਹਾਈਕਮਾਨ ਨੇ 2017 ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ।
ਜਾਖੜ ਨੇ ਬੁੱਧਵਾਰ ਨੂੰ ਕਿਹਾ, “ਅਸੀਂ 2017 ਨੂੰ ਛੱਡ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਦੇ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ, ਜੋ ਕਿ ਇੱਕ ਅਪਵਾਦ ਸੀ। ਹੁਣ ਵੀ ਅਸੀਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰਾਂਗੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਸਾਂਝੀ ਅਗਵਾਈ ਵਿੱਚ ਲੜਾਂਗੇ।”
ਉਮੀਦਵਾਰਾਂ ਦੀ ਚੋਣ ਲਈ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਜੈ ਮਾਕਨ ਦੀ ਅਗਵਾਈ ਹੇਠ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਅੱਜ ਕੌਮੀ ਰਾਜਧਾਨੀ ਵਿੱਚ ਮੀਟਿੰਗ ਹੋਈ ਜਿਸ ਵਿੱਚ ਜਾਖੜ, ਮਾਕਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ(Navjot Singh Sidhu) ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਸਿੱਧੂ ਪੰਜਾਬ ਚੋਣਾਂ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ‘ਤੇ ਜ਼ੋਰ ਦੇ ਰਹੇ ਹਨ ਅਤੇ ਖੁਦ ਨੂੰ ਇਸ ਅਹੁਦੇ ਲਈ ਪੇਸ਼ ਕਰ ਰਹੇ ਹਨ।
ਪਾਰਟੀ ਦੇ ਸੂਤਰਾਂ ਅਨੁਸਾਰ ਸੂਬੇ ਦੇ ਬਹੁਗਿਣਤੀ ਆਗੂ ਸੂਬੇ ਵਿੱਚ ਜਾਤੀ ਸਮੀਕਰਨਾਂ ਨੂੰ ਸੰਤੁਲਿਤ ਕਰਨ ਲਈ ਚੋਣਾਂ ਲੜਨ ਲਈ ਸਮੂਹਿਕ ਅਗਵਾਈ ਦੇ ਹੱਕ ਵਿੱਚ ਹਨ। ਸਮੂਹਿਕ ਲੀਡਰਸ਼ਿਪ ਦੀ ਚੋਣ ਕਰਨ ਦੇ ਐਲਾਨ ਨਾਲ ਪਾਰਟੀ ਵੋਟ ਧਰੁਵੀਕਰਨ ਦੇ ਖਤਰੇ ਤੋਂ ਬਚਦੀ ਨਜ਼ਰ ਆ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਲਿਤ ਚਿਹਰਾ ਹਨ ਅਤੇ ਦਲਿਤ ਭਾਈਚਾਰੇ ਦੀਆਂ ਵੋਟਾਂ ਹਾਸਲ ਕਰਨ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪਾਰਟੀ ਨੇ ਇੱਕ ਜੱਟ ਸਿੱਖ ਨਾਲ ਸਬੰਧਿਤ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਚੋਣ ਪ੍ਰਚਾਰ ਕਮੇਟੀ ਦਾ ਪ੍ਰਧਾਨ ਜਾਟ ਭਾਈਟਾਰੇ ਦੇ ਸੁਨੀਲ ਜਾਖੜ ਨੂੰ ਨਿਯੁਕਤ ਕਰਕੇ ਜਾਤਾਂ ਦੇ ਸੁਮੇਲ ਵਿੱਚ ਆਪਣੇ ਚੋਟੀ ਦੇ ਚਿਹਰਿਆਂ ਨੂੰ ਰੱਖਿਆ ਹੈ। ਇਸ ਤਰਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇੱਕ ਜੱਟ ਸਿੱਖ ਹਨ, ਜਦਕਿ ਇੱਕ ਹੋਰ ਉਪ ਮੁੱਖ ਮੰਤਰੀ ਓਪੀ ਸੋਨੀ ਹਿੰਦੂ ਭਾਈਚਾਰੇ ਤੋਂ ਆਉਂਦੇ ਹਨ।
2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ 77 ਸੀਟਾਂ ਜਿੱਤ ਕੇ ਰਾਜ ਵਿੱਚ ਪੂਰਨ ਬਹੁਮਤ ਹਾਸਲ ਕੀਤਾ ਅਤੇ 10 ਸਾਲਾਂ ਬਾਅਦ ਅਕਾਲੀ-ਭਾਜਪਾ ਸਰਕਾਰ ਨੂੰ ਸੱਤਾਂ ਤੋਂ ਲਾਂਬੇ ਕਰ ਦਿੱਤਾ ਸੀ।
ਆਮ ਆਦਮੀ ਪਾਰਟੀ (AAP) 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 20 ਸੀਟਾਂ ਜਿੱਤ ਕੇ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਸ਼੍ਰੋਮਣੀ ਅਕਾਲੀ ਦਲ (SAD)ਅਤੇ ਭਾਰਤੀ ਜਨਤਾ ਪਾਰਟੀ (BJP) ਨੇ ਕ੍ਰਮਵਾਰ 15 ਅਤੇ 3 ਸੀਟਾਂ ਜਿੱਤੀਆਂ ਸਨ।
