October 5, 2022

Aone Punjabi

Nidar, Nipakh, Nawi Soch

ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਪਿੰਡਾਂ ਵਿਚ ਨਿਰੰਤਰ ਜਨਤਕ ਮਿਲਣੀਆਂ ਕਰਨ ਦੇ ਹੁਕਮ ਦਿੱਤੇ ਹਨ।

1 min read

 ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਸਮੱਸਿਆਵਾਂ ਨੂੰ ਮੌਕੇ ’ਤੇ ਹੱਲ ਕਰਨਾ ਯਕੀਨੀ ਹੋਵੇਗਾ।

ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦੱਸਦੇ ਹੋਏ ਕਿਹਾ ਕਿ ਤੁਸੀਂ ਸਰਕਾਰ ਦਾ ਅਸਲ ਚਿਹਰਾ ਹੋ ਕਿਉਂਕਿ ਸਾਡੇ (ਸਰਕਾਰ) ਨਾਲੋਂ ਤੁਹਾਡਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਲਈ ਵੀ ਆਖਿਆ।

ਉਨ੍ਹਾਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਐੱਸਡੀਐੱਮਜ਼ ਤੇ ਹੋਰ ਖੇਤਰੀ ਅਧਿਕਾਰੀਆਂ ਲਈ ‘ਬਿਹਤਰੀਨ ਕਾਰਗੁਜ਼ਾਰੀ ਐਵਾਰਡ’ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਕਿ ਬਾਕੀ ਅਫ਼ਸਰਾਂ ਨੂੰ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਡੀਜੀਪੀ ਵੀਕੇ ਭਾਵਡ਼ਾ ਨੇ ਦੱਸਿਆ ਕਿ ਸੂਬਾ ਪੁਲਿਸ ਵੱਲੋਂ ਲਾਏ ਗਏ 132 ਨਾਕਿਆਂ ਵਿਚੋਂ 86 ਅੰਤਰਰਾਜੀ ਨਾਕੇ ਹਨ ਜਦਕਿ 46 ਸੂਬੇ ਦੇ ਅੰਦਰ ਲਾਏ ਹੋਏ ਹਨ ਜਿਨ੍ਹਾਂ ’ਤੇ ਕੁੱਲ 1150 ਪੁਲਿਸ ਮੁਲਾਜ਼ਮ ਤਾਇਨਾਤ ਹਨ। ਇਨ੍ਹਾਂ ਨਿਗਰਾਨੀ ਕਾਰਜ ਦੀ ਸਮੁੱਚੀ ਨਿਗਰਾਨੀ ਏਡੀਜੀਪੀ ਪੱਧਰ ਦੇ ਅਧਿਕਾਰੀ ਐੱਮਐੱਫ ਫਾਰੂਕੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਾਰੇ ਜ਼ਿਲ੍ਹਿਆਂ ਵਿਚ ਐੱਸਪੀ ਅਤੇ ਡੀਐੱਸਪੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਕਾਰਜ ਵਿਚ ਲਗਾਇਆ ਗਿਆ ਹੈ। ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਖੇਤੀਬਾਡ਼ੀ ਵਿਭਾਗ ਦੇ ਅਨੁਮਾਨ ਅਨੁਸਾਰ 135 ਲੱਖ ਮੀਟਰਕ ਟਨ ਕਣਕ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

Leave a Reply

Your email address will not be published. Required fields are marked *