October 7, 2022

Aone Punjabi

Nidar, Nipakh, Nawi Soch

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਕਿਹਾ ਕਿ ਤੁਸੀ ਆਪਣੀ ਮਨਮਰਜ਼ੀ ਨਾਲ ਫੀਸ ਨਹੀ ਵਧਾਸਕਦੇ ਹੋ।

1 min read

ਸਿੱਖਿਆ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੋ ਅਹਿਮ ਫੈਸਲੇ ਲਏ ਹਨ।

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ।

ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ-ਵਰਦੀ ਖਰੀਦ ਸਕਣਗੇ। ਉਨ੍ਹਾਂ ਨੇ ਸਾਫ ਕੀਤਾ ਹੈ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ।

ਦੱਸ ਦਈਏ ਕਿ ਲਗਾਤਾਰ ਇਹ ਸ਼ਿਕਾਇਤਾਂ ਆ ਰਹੀਆਂ ਸਨ ਕਿ ਕੁਝ ਨਿੱਜੀ ਸਕੂਲ ਮਾਪਿਆਂ ਨੂੰ ਕਿਸੇ ਇਕ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਕਰਦੇ ਹਨ। ਜੋ ਬਾਜ਼ਾਰ ਨਾਲੋਂ ਮਹਿੰਗੀ ਮਿਲਦੀ ਹੈ। ਜਿਸ ਕਾਰਨ ਮਾਪਿਆਂ ਦੀ ਲੁੱਟ ਹੋ ਰਹੀ ਸੀ।

ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ਉਤੇ ਸ਼ਿਕੰਜ ਕੱਸਣ ਲਈ ਦੋ ਅਹਿਮ ਫੈਸਲੇ ਲਏ ਹਨ।

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗ

ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿੱਚੋਂ ਸਿੱਖਿਆ ਹਾਸਲ ਕਰਨ ਰਹੇ ਵਿਦਿਆਰਥੀਆਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਪ੍ਰਾਈਵੇਟ ਸਕੂਲ ਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਕੋਈ ਵਾਧਾ ਨਹੀਂ ਕਰ ਸਕਣਗੇ ਅਤੇ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਇਸ ਵਿਦਿਅਕ ਸੈਸ਼ਨ ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਇਕ ਰੁਪਏ ਦਾ ਵਾਧਾ ਨਹੀਂ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਨੀਤੀ ਸਕੂਲੀ ਬੱਚਿਆਂ ਦੇ ਮਾਪਿਆਂ, ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਲੀਕੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Leave a Reply

Your email address will not be published. Required fields are marked *