ਮੇਅਰ ਸੰਜੀਵ ਬਿੱਟੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਕਿਹਾ-ਬਿੱਟੂ ਨੂੰ ਹਟਾਉਣਾ ਹੈ ਤਾਂ ਨਵੇਂ ਸਿਰੇ ਤੋਂ ਲਿਆਂਦਾ ਜਾਵੇ ਬੇਭਰੋਸਗੀ ਦਾ ਮਤਾ
1 min read
ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਪੰਜਾਬ ਸਰਕਾਰ ਨੇ ਖੁਦ ਮੰਨਿਆ ਕਿ ਮੇਅਰ ਬਿੱਟੂ ਖਿਲਾਫ ਲਿਆਂਦਾ ਗਿਆ ਬੇਭਰੋਸਗੀ ਮਤਾ ਸਹੀ ਨਹੀਂ ਸੀ।
ਲ਼ੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਜੋਏ ਕੁਮਾਰ ਸਿਨਹਾ ਵੱਲੋਂ ਜਾਰੀ ਸਪੀਕਿੰਗ ਆਡਰ ਵਿਚ ਸਪਸ਼ਟ ਹੈ ਕਿ 25 ਨਵੰਬਰ ਨੂੰ ਬਿੱਟੂ ਖਿਲਾਫ ਲਿਆਂਦਾ ਗਿਆ ਬੇਭਰੋਸਗੀ ਮਤਾ ਸਹੀ ਨਹੀਂ ਸੀ।ਸਰਕਾਰ ਦੇ ਇਹਨਾਂ ਆਦੇਸ਼ਾਂ ਤੋਂ ਬਾਅਦ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਬਿੱਟੂ ਖਿਲਾਫ ਲਿਆਂਦੇ ਗਏ ਸਾਰੇ ਮਤੇ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਅਗਰ ਬਿੱਟੂ ਨੂੰ ਹਟਾਉਣਾ ਹੈ ਤਾਂ ਨਵੇਂ ਸਿਰੇ ਤੋਂ ਮਤਾ ਲਿਆਂਦਾ ਜਾਵੇ।
