ਮੋਗਾ ‘ਚ ਮੁੱਖ ਮੰਤਰੀ ਚੰਨੀ ਦੇ ਵਿਰੋਧ ਡਰੋਂ ਭਾਰੀ ਪੁਲਿਸ ਤਾਇਨਾਤ, ਕਿਸਾਨ ਯੂਨੀਅਨ ਕਰ ਸਕਦੇ ਵਿਰੋਧ
1 min read
ਅੱਜ ਬਾਘਾਪੁਰਾਣਾ ਤੇ ਮੋਗਾ ਸ਼ਹਿਰ ‘ਚ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਆਮਦ ਨੂੰ ਲੈ ਕੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਪ੍ਰਸ਼ਾਸਨ ਨੂੰ ਡਰ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਜਾਵੇਗਾ। ਇਸ ਲਈ 500 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ ਹਨ। ਇਥੇ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ ਤੇ ਉਸ ਸਮੇਂ ਸਥਿਤੀ ਬੇਹੱਦ ਨਾਜ਼ੁਕ ਬਣ ਗਈ ਤੇ ਪੁਲਿਸ ਨੂੰ ਕਿਸਾਨਾਂ ‘ਤੇ ਲਾਠੀਚਾਰਜ ਕਰਨਾ ਪਿਆ ਸੀ।
