July 6, 2022

Aone Punjabi

Nidar, Nipakh, Nawi Soch

ਮੌਸਮ ਮੁੜ ਬਦਲੇਗਾ।

1 min read

ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਹਲਕੀ ਤੇ ਆਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਹਵਾ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ। ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੋ ਸਕਦੀ ਹੈ।

24 ਫਰਵਰੀ ਤੋਂ ਬਾਅਦ ਮੌਸਮ ਫਿਰ ਸਾਫ ਹੋ ਜਾਵੇਗਾ।ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਵਿਭਾਗ ਨੇ ਕਿਹਾ ਹੈ ਕਿ ਜੇਕਰ ਮੀਂਹ ਪੈ ਜਾਵੇ ਤਾਂ ਖੇਤਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਛਿੜਕਾਅ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ। ਸੋਮਵਾਰ ਨੂੰ ਸੂਬੇ ‘ਚ ਦਿਨ ਭਰ ਤੇਜ਼ ਧੁੱਪ ਛਾਈ ਰਹੀ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਵੱਧ ਰਿਹਾ ਜਦੋਂਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਵੀ ਆਮ ਨਾਲੋਂ ਦੋ ਡਿਗਰੀ ਵੱਧ ਰਿਹਾ।

ਇਸ ਦੌਰਾਨ ਤੇਜ਼ ਹਵਾਵਾਂ ਕਾਰਨ ਲੋਕਾਂ ਨੇ ਠੰਢ ਮਹਿਸੂਸ ਕੀਤੀ। ਲੋਕ ਫਿਰ ਗਰਮ ਕੱਪੜੇ ਪਾਉਣ ਲਈ ਮਜਬੂਰ ਹੋ ਗਏ। ਸਵੇਰੇ ਵੀ ਪਾਰਾ 6 ਡਿਗਰੀ ਸੈਲਸੀਅਸ ਰਿਹਾ। ਜਦਕਿ ਏਅਰ ਕੁਆਲਿਟੀ ਇੰਡੈਕਸ 171 ‘ਤੇ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਬੱਦਲ ਛਾਏ ਰਹਿਣਗੇ। ਧੂੜ ਭਰੀ ਹਨੇਰੀ ਦੀ ਵੀ ਸੰਭਾਵਨਾ ਹੈ ਤੇ ਮੀਂਹ ਵੀ ਪੈ ਸਕਦਾ ਹੈ। ਹੁਣ ਆਏ ਦਿਨ ਪਤਾ ਲੱਗ ਜਾਵੇਗਾ ਕਿ ਕੀ ਇਹ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਜਾਂ ਮੌਸਮ ਵਿਗੜੇਗਾ। ਦੂਜੇ ਪਾਸੇ ਬੁੱਧਵਾਰ ਨੂੰ ਵੀ ਸ਼ਹਿਰ ਵਿੱਚ ਬੱਦਲਵਾਈ ਰਹਿ ਸਕਦੀ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਸ ਹਫ਼ਤੇ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪਵੇਗਾ।

Leave a Reply

Your email address will not be published. Required fields are marked *