July 5, 2022

Aone Punjabi

Nidar, Nipakh, Nawi Soch

ਰਾਣਾ ਗੁਰਮੀਤ ਸੋਢੀ ਵੀ ਛੱਡਣਗੇ ਕਾਂਗਰਸ ਦਾ ਸਾਥ,

1 min read

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਰਾਣਾ ਗੁਰਮੀਤ ਸੋਢੀ ਦੇ ਕਾਂਗਰਸ ਛੱਡਣ ਵਾਲੇ ਲਗਾਏ ਜਾ ਰਹੇ ਕਿਆਫ਼ਿਆਂ ‘ਤੇ ਅੱਜ ਮੋਹਰ ਲੱਗ ਸਕਦੀ ਹੈ। ਪਹਿਲਾਂ ਉਨ੍ਹਾਂ ਦੇ ਪੰਜਾਬ ਲੋਕ ਕਾਂਗਰਸ ਪਾਰਟੀ ‘ਚ ਜਾਣ ਦੇ ਚਰਚੇ ਸਨ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਮੰਗਲਵਾਰ ਯਾਨੀ ਅੱਜ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਅਸਲ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮੁੱਖ ਮੰਤਰੀ ਦੇ ਤੌਰ ‘ਤੇ ਅਹੁਦਾ ਸੰਭਾਲਿਆ ਸੀ ਤਾਂ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਦੀ ਉਨ੍ਹਾਂ ਦੇ ਅਹੁਦੇ ਤੋਂ ਛੁੱਟੀ ਹੋ ਗਈ ਸੀ। ਸੋਢੀ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਹਨ। ਕਾਂਗਰਸ ‘ਚ ਜਿਵੇਂ ਨਾਰਾਜ਼ ਚੱਲ ਰਹੇ ਆਗੂਆਂ ਨੂੰ ਮਨਾਇਆ ਜਾ ਰਿਹਾ ਹੈ, ਸੋਢੀ ਨੇ ਸੋਚਿਆ ਹੋਵੇਗਾ ਕਿ ਸ਼ਾਇਦ ਉਨ੍ਹਾਂ ਨੂੰ ਵੀ ਮਨਾ ਲੈਣਗੇ ਪਰ ਅਜਿਹਾ ਹੋਇਆ ਨਹੀਂ।

Leave a Reply

Your email address will not be published. Required fields are marked *