ਰੋਮਾਂਚਿਕ ਮੁਕਾਬਲੇ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 1-0 ਦੀ ਬੜ੍ਹਤ
1 min read
ਸੂਰਿਆ ਕੁਮਾਰ ਯਾਦਵ ਦੇ ਸ਼ਾਨਦਾਰ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ ਬੁੱਧਵਾਰ ਨੂੰ ਜੈਪੁਰ ਦੇ ਸਵਾਈ ਮਾਨ ਸਿੰਘ ਸਟੇਡੀਅਮ ਵਿਚ ਖੇਡੇ ਗਏ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿਚ ਨਿਊਜ਼ੀਲੈਂਡ ਨੂੰ ਪੰਜ ਵਿਕਟਾਂ ਨਾਲ ਹਰਾ ਕੇ 1-0 ਨਾਲ ਬੜ੍ਹਤ ਹਾਸਲ ਕਰ ਲਈ ।
ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਤੇ ਕੀਵੀ ਟੀਮ ਨੇ ਮਾਰਟਿਨ ਗੁਪਟਿਲ 70 ਦੌੜਾਂ ਤੇ ਮਾਰਕ ਚੈਪਮੈਨ ਦੀਆਂ 63 ਦੌੜਾਂ ਦੀ ਮਦਦ ਨਾਲ 20 ਓਵਰਾਂ ਵਿਚ ਛੇ ਵਿਕਟਾਂ ‘ਤੇ 164 ਦੌੜਾਂ ਬਣਾਈਆਂ। ਜਵਾਬ ਵਿਚ ਭਾਰਤੀ ਟੀਮ ਨੇ ਸੂਰਿਆ ਕੁਮਾਰ ਦੀਆਂ 40 ਗੇਂਦਾਂ ‘ਚ ਛੇ ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ ਬਣਾਈਆਂ 62 ਦੌੜਾਂ ਦੇ ਦਮ ‘ਤੇ 19.4 ਓਵਰਾਂ ਵਿਚ ਪੰਜ ਵਿਕਟਾਂ ‘ਤੇ 166 ਦੌੜਾਂ ਬਣਾ ਕੇ ਮੈਚ ਜਿੱਤ ਲਿਆ।
