ਲਖੀਮਪੁਰ ਖੀਰੀ ਮਾਮਲੇ ‘ਤੇ SC ‘ਚ ਸੁਣਵਾਈ ਅੱਜ, ਕੋਰਟ ਨੇ ਦਿੱਤਾ ਸੀ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਹੁਕਮ
1 min read
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ 3 ਅਕਤੂਬਰ ਨੂੰ ਵਾਪਰੀ ਘਟਨਾ ਨਾਲ ਜੁੜੇ ਮਾਮਲੇ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਵਿਚ ਚਾਰ ਪ੍ਰਦਰਸ਼ਨਕਾਰੀਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਕਰੇਗੀ। 26 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮਾਮਲੇ ਦੇ ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫ਼ੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 164 ਦੇ ਤਹਿਤ ਕੇਸ ‘ਚ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ ਅਤੇ ਮਾਹਰਾਂ ਦੁਆਰਾ ਡਿਜੀਟਲ ਸਬੂਤਾਂ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਕਿਹਾ ਸੀ। ਉੱਚ ਅਦਾਲਤ ਨੇ ਸੂਬਾ ਸਰਕਾਰ ਨੂੰ ਇਕ ਪੱਤਰਕਾਰ ਅਤੇ ਸ਼ਿਆਮ ਸੁੰਦਰ ਨਾਮ ਦੇ ਵਿਅਕਤੀ ਦੀ ਭੀੜ ਦੁਆਰਾ ਕਥਿਤ ਤੌਰ ‘ਤੇ ਕੁੱਟਮਾਰ ਦੇ ਮਾਮਲੇ ‘ਚ ਸਥਿਤੀ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਦੋ ਵਕੀਲਾਂ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਲਖੀਮਪੁਰ ਖੀਰੀ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ। ਇਸੇ ਪਿਛੋਕੜ ਵਿਚ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।ਸੁਪਰੀਮ ਕੋਰਟ ਨੇ ਰਾਜ ਸਰਕਾਰ ਨੂੰ ਭੀੜ ਦੁਆਰਾ ਪੱਤਰਕਾਰ ਅਤੇ ਸ਼ਿਆਮ ਸੁੰਦਰ ਨਾਮ ਦੇ ਵਿਅਕਤੀ ਦੀ ਕਥਿਤ ਤੌਰ ‘ਤੇ ਕੁੱਟਮਾਰ ਦੇ ਮਾਮਲੇ ‘ਚ ਸਟੇਟਸ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਦੋ ਵਕੀਲਾਂ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਲਖੀਮਪੁਰ ਖੀਰੀ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ। ਇਸੇ ਪਿਛੋਕੜ ਵਿਚ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। 26 ਅਕਤੂਬਰ ਨੂੰ ਸੂਬਾ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਬੈਂਚ ਨੂੰ ਕਿਹਾ ਸੀ, “68 ਗਵਾਹਾਂ ਵਿੱਚੋਂ ਸੀਆਰਪੀਸੀ ਦੀ ਧਾਰਾ 164 ਤਹਿਤ 30 ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਕੁਝ ਹੋਰਾਂ ਦੇ ਵੀ ਬਿਆਨ ਦਰਜ ਕੀਤੇ ਜਾਣਗੇ।” ਇਨ੍ਹਾਂ 30 ਗਵਾਹਾਂ ਵਿੱਚੋਂ 23 ਨੇ ਚਸ਼ਮਦੀਦ ਗਵਾਹ ਹੋਣ ਦਾ ਦਾਅਵਾ ਕੀਤਾ ਹੈ।
