ਲੁਧਿਆਣਾ ‘ਚ ਕੰਟਰੈਕਟ ਮੁਲਾਜ਼ਮਾਂ ਦੀ ਹੜਤਾਲ ਨਾਲ ਪ੍ਰਾਈਵੇਟ ਬਸ ਓਪਰੇਟਰਾਂ ਦੀ ਚਾਂਦੀ, ਯਾਤਰੀਆਂ ਤੋਂ ਵਸੂਲ ਰਹੇ ਮਨਮਰਜ਼ੀ ਦਾ ਕਿਰਾਇਆ
1 min read
ਕੰਟਰੈਕਟ ਬੱਸ ਕਾਮਿਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸਵਾਰੀਆਂ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਈ ਰੂਟਾਂ ’ਤੇ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਰੋਜ਼ਾਨਾ ਮੁਸਾਫ਼ਰਾਂ ਨੂੰ ਦਿਨ ਭਰ ਭਟਕਦੇ ਦੇਖੇ ਗਏ। ਸਰਕਾਰੀ ਬੱਸਾਂ ਦੇ ਨਾ ਚੱਲਣ ਕਾਰਨ ਬੱਸ ਸਟੈਂਡ ’ਤੇ ਵੇਟਿੰਗ ਹਾਲ ਖਾਲੀ ਪਿਆ ਹੈ। ਸਭ ਤੋਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਮਹਿਲਾ ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ। ਸਥਿਤੀ ਇਹ ਹੈ ਕਿ ਪ੍ਰਾਈਵੇਟ ਬੱਸ ਅਪਰੇਟਰ ਮਨਮਾਨੇ ਢੰਗ ਨਾਲ ਕਿਰਾਇਆ ਵਸੂਲ ਰਹੇ ਹਨ। ਇਸ ਨੂੰ ਲੈ ਕੇ ਸਵਾਰੀਆਂ ਦੀ ਕੰਡਕਟਰਾਂ ਨਾਲ ਬਹਿਸ ਵੀ ਹੋਈ। ਰਾਹਗੀਰਾਂ ਅਜਮੇਰ ਸਿੰਘ, ਬਲਕਾਰ ਸਿੰਘ ਅਤੇ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸੁਣ ਕੇ ਉਨ੍ਹਾਂ ਦਾ ਜਲਦੀ ਹੱਲ ਕਰੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ
ਨਾ ਕਰਨਾ ਪਵੇ।

ਮੰਗਾਂ ‘ਤੇ ਜਲਦ ਫੈਸਲਾ ਕਰਾਂਗੇ: ਜੀਐੱਮ
ਬੱਸਾਂ ਦੀ ਹੜਤਾਲ ਖ਼ਤਮ ਕਰਨ ਸਬੰਧੀ ਟਰਾਂਸਪੋਰਟ ਵਿਭਾਗ ਦੇ ਜੀਐੱਮ ਰਾਜੀਵ ਦੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਹੜਤਾਲ ਖ਼ਤਮ ਕਰਨ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ। ਠੇਕਾ ਮੁਲਾਜ਼ਮ ਜਲਦੀ ਹੀ ਕੰਮ ‘ਤੇ ਪਰਤਣਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਹੜਤਾਲ ਖ਼ਤਮ ਨਹੀਂ ਕਰਨਗੇ ਅਤੇ ਡਿਪੂ ਤੋਂ ਕਿਸੇ ਵੀ ਰੂਟ ‘ਤੇ ਬੱਸ ਨਹੀਂ ਚੱਲਣ ਦੇਣਗੇ।
ਰੋਡਵੇਜ਼ ਅਤੇ ਪਨਬਸ ਨੂੰ ਰੁਪਏ ਦਾ ਨੁਕਸਾਨ
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਰੋਡਵੇਜ਼ ਅਤੇ ਪਨਬੱਸ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਰਾਜਾ ਵੜਿੰਗ ਦੇ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੇ ਮਾਲੀਏ ਵਿੱਚ ਕਾਫੀ ਮੁਨਾਫਾ ਹੋਇਆ। ਜੇਕਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ, ਜਿਸ ਨੂੰ ਬਾਅਦ ਵਿੱਚ ਪੂਰਾ ਕਰਨਾ ਮੁਸ਼ਕਲ ਹੋ ਜਾਵੇਗਾ।