July 2, 2022

Aone Punjabi

Nidar, Nipakh, Nawi Soch

ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ

1 min read

ਬੀਤੇ ਦਿਨ ਆਤਮ ਨਗਰ ਹਲਕੇ ਵਿਚ ਹੋਏ ਝਗੜੇ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਤੇ ਸਾਥੀਆਂ ਉਪਰ  307 ਦਾ ਪਰਚਾ ਦਰਜ ਕੀਤਾ ਗਿਆ ਸੀ । ਜਿਸ ਤੋਂ ਬਾਅਦ ਕੱਲ੍ਹ ਸਿਮਰਜੀਤ ਸਿੰਘ ਬੈਂਸ ਆਪਣੇ ਵੱਡੇ ਭਰਾ ਨਾਲ ਬਾਰ ਐਸੋਸੀਏਸ਼ਨ ਵਿਚ ਪ੍ਰਚਾਰ ਲਈ ਪਹੁੰਚੇ ਸਨ, ਜਿਥੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਪੁਲੀਸ ਨੇ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਕੜਵਲ ਤੇ ਬੈਂਸ ਦੇ ਸਮਰਥਕਾਂ ਵਿਚਕਾਰ ਝੜਪ ਹੋਈ ਸੀ। ਝੜਪ ਦੌਰਾਨ ਫਾਈਰਿੰਗ ਹੋਈ ਸੀ। ਗੱਡੀਆਂ ਦੀ  ਭੰਨਤੋੜ੍ਹ ਵੀ ਕੀਤੀ ਗਈ ਸੀ। ਦੂਜੀ ਧਿਰ ਦੀ ਸ਼ਿਕਾਇਤ ਦੇ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਸੀ।

Ludhiana MLA booked in a series of criminal cases faces a spate of new FIRs  amid pandemic

ਦਰਅਸਲ ਸਿਮਰਜੀਤ ਬੈਂਸ ਦੇ ਭਰਾ ਬਲਵਿੰਦਰ ਬੈਂਸ ਵੱਲੋਂ ਕਮਿਸ਼ਨਰ ਕੋਲ ਸ਼ਿਕਾਇਤ ਕੀਤੀ ਗਈ ਸੀ ਤੇ ਬੈਂਸ ਦੀ ਗ੍ਰਿਫ਼ਤਾਰੀ ਨੂੰ ਗਲਤ ਦੱਸਿਆ ਸੀ। ਜਿਸਦੇ ਬਾਅਦ ਬੈਂਸ ਨੂੰ ਰਿਹਾਅ ਕਰ ਦਿੱਤਾ ਗਿਆ। ਉਧਰ ਬੈਂਸ-ਕੜਵਲ ਲੜਾਈ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਵੀ ਕਾਰਵਾਈ ਕੀਤੀ ਹੈ। ਡਿਊਟੀ ਚ ਕੁਤਾਹੀ ਦੇ ਇਲਜ਼ਾਮ ਤਹਿਤ ਸਬ ਇੰਸਪੈਕਟਰ ਲਾਭ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

Leave a Reply

Your email address will not be published. Required fields are marked *