January 27, 2023

Aone Punjabi

Nidar, Nipakh, Nawi Soch

ਵਿਧਾਨ ਸਭਾ ਚੋਣਾਂ ਦੌਰਾਨ ਦਿਵਿਆਂਗ ਵਿਅਕਤੀਆਂ ਲਈ ਸੁਖਾਵਾਂ ਮਾਹੌਲ ਅਤੇ ਟਰਾਂਸਪੋਰਟ ਸਹੂਲਤਾਂ ਉਪਲਬਧ ਕਰਵਾਇਆ

1 min read
Election Commission Extends Ban on Physical Rallies till January 22

 ਰਾਜ ਵਿੱਚ 1,58,341 ਦਿਵਿਆਂਗ ਵੋਟਰ ਹਨ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਜੋ ਕਿ ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਦੀ ਹਾਜ਼ਰੀ ਵਿੱਚ , ਸਬੰਧਤ ਵਿਅਕਤੀਆਂ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਉਹ ਦਿਵਿਆਂਗ ਵੋਟਰਾਂ ਤੱਕ ਪਹੁੰਚ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਵੈਬੀਨਾਰ ਵਿੱਚ ਬੂਥ ਲੈਵਲ ਅਫਸਰ (ਬੀਐਲਓ), ਜਿਲਾ ਸਮਾਜਿਕ ਸੁਰੱਖਿਆ ਅਫਸਰ (ਡੀਐਸਐਸਓ), ਜ਼ਿਲਾ ਸਿੱਖਿਆ ਅਫਸਰ (ਡੀਈਓ), ਆਂਗਣਵਾੜੀ ਵਰਕਰਾਂ, ਐਨਐਸਐਸ/ਐਨਸੀਸੀ/ਭਾਰਤ ਸਕਾਊਟਸ ਅਤੇ ਗਾਈਡ/ਨਹਿਰੂ ਯੁਵਾ ਕੇਂਦਰਾਂ ਦੇ ਵਾਲੰਟੀਅਰਾਂ ਅਤੇ ਚੋਣ ਮਿੱਤਰਾਂ ਸਮੇਤ ਹੋਰ ਸਬੰਧਤ ਨੇ ਸ਼ਿਰਕਤ ਕੀਤੀ।

ਉਨਾਂ ਨੇ ਸਿੱਖਿਆ ਵਿਭਾਗ/ਤਕਨੀਕੀ ਸਿੱਖਿਆ ਵਿਭਾਗ ਨੂੰ ਵਲੰਟੀਅਰਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ, ਜਦਕਿ ਡੀ.ਐੱਸ.ਐੱਸ.ਓਜ਼ ਨੂੰ ਕਿਹਾ ਕਿ ਉਹ ਦਿਵਿਆਂਗ ਵੋਟਰਾਂ ਅਤੇ ਛੋਟੇ ਬੱਚਿਆਂ ਵਾਲੀਆਂ ਮਾਵਾਂ ਦੀ ਮਦਦ ਕਰਨ ਲਈ ਹਰੇਕ ਬੂਥ ’ਤੇ ਆਂਗਣਵਾੜੀ ਵਰਕਰਾਂ ਦੀ ਤਾਇਨਾਤੀ ਕਰਕੇ ਚੋਣਾਂ ਨੂੰ ਲੋਕਪੱਖੀ ਤੇ ਵੋਟਰਾਂ ਲਈ ਦੋਸਤਾਨਾ ਮਾਹੌਲ ਬਣਾਉਣ।

ਡਾ: ਰਾਜੂ ਨੇ ਕਿਹਾ ਕਿ ਬੀ.ਐਲ.ਓ ਸੁਪਰਵਾਈਜ਼ਰ/ਆਰ.ਓ ਦੀ ਰਿਪੋਰਟ ਅਨੁਸਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਾਲੰਟੀਅਰਾਂ ਨੂੰ ਰਾਸ਼ਟਰੀ ਵੋਟਰ ਦਿਵਸ ’ਤੇ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਦਿਵਿਆਂਗ ਕੋਆਰਡੀਨੇਟਰਾਂ ਵਲੋਂ ਬਣਾਈ ਗਈ ਇੱਕ ਸਿਖਲਾਈ ਵੀਡੀਓ ਵੀ ਵੈਬੀਨਾਰ ਦੌਰਾਨ ਸਬੰਧਤ ਵਿਅਕਤੀਆਂ ਨੂੰ ਦਿਖਾਈ ਗਈ ਤਾਂ ਜੋ ਉਨਾਂ ਨੂੰ ਪੋਲਿੰਗ ਵਾਲੇ ਦਿਨ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਧਿਆਨ ਵਿੱਚ ਰੱਖਣ ਵਾਲੀਆਂ ਅਹਿਮ ਗੱਲਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਜੋ ਕਿ ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਦੀ ਹਾਜ਼ਰੀ ਵਿੱਚ , ਸਬੰਧਤ ਵਿਅਕਤੀਆਂ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਉਹ ਦਿਵਿਆਂਗ ਵੋਟਰਾਂ ਤੱਕ ਪਹੁੰਚ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਵੈਬੀਨਾਰ ਵਿੱਚ ਬੂਥ ਲੈਵਲ ਅਫਸਰ (ਬੀਐਲਓ), ਜਿਲਾ ਸਮਾਜਿਕ ਸੁਰੱਖਿਆ ਅਫਸਰ (ਡੀਐਸਐਸਓ), ਜ਼ਿਲਾ ਸਿੱਖਿਆ ਅਫਸਰ (ਡੀਈਓ), ਆਂਗਣਵਾੜੀ ਵਰਕਰਾਂ, ਐਨਐਸਐਸ/ਐਨਸੀਸੀ/ਭਾਰਤ ਸਕਾਊਟਸ ਅਤੇ ਗਾਈਡ/ਨਹਿਰੂ ਯੁਵਾ ਕੇਂਦਰਾਂ ਦੇ ਵਾਲੰਟੀਅਰਾਂ ਅਤੇ ਚੋਣ ਮਿੱਤਰਾਂ ਸਮੇਤ ਹੋਰ ਸਬੰਧਤ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *