ਵੱਖ-ਵੱਖ ਪਾਰਟੀਆਂ ਤੋਂ ਅਕਾਲੀ ਦਲ ‘ਚ ਸ਼ਾਮਲ ਹੋਏ ਲੋਕ, ਸੁਖਬੀਰ ਬੋਲੇ-SAD-BSP ਦੀ ਸਰਕਾਰ ਬਣਨੀ ਤਹਿ
1 min read
2022 ਦੀਆ ਚੋਣਾਂ ਜੋੜ ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਹਲਕਾ ਸੁਨਾਮ ਅਤੇ ਦਿੜ੍ਹਬਾ ਤੋਂ ਸੈਕੜੇ ਵਿਅਕਤੀ ਸੁਨਾਮ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਏ, ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰੋਪੇ ਪਾ ਕੇ ਸ਼ਾਮਲ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸੁਬੇ ਵਿਚ ਆਉਣ ਵਾਲੀ ਅਕਾਲੀ ਬਸਪਾ ਦੀ ਸਰਕਾਰ ਬਣਨੀ ਤਹਿ ਹੈ ਅਤੇ ਸਰਕਾਰ ਬਣਨ ਤੇ ਬੇਰੁਜਗਾਰਾਂ ਦੇ ਪਹਿਲ ਦੇ ਅਧਾਰ ਤੇ ਮਸਲੇ ਹੱਲ ਕੀਤੇ ਜਾਣਗੇ।

ਅਲੱਗ ਅਲੱਗ ਹਲਕਿਆਂ ਤੋਂ ਲੋਕ ਦੂਸਰੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਦੇ ਚਲਦੇ ਅੱਜ ਪਿੰਡ ਬਾਦਲ ਵਿਖੇ ਸੁਨਾਮ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਿਚ ਸ਼ਾਮਲ ਹੋਏ, ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰੋਪੇ ਪਾ ਕੇ ਸ਼ਾਮਲ ਕੀਤਾ। ਇਸ ਮੌਕੇ ਹਲਕਾਂ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਅੱਜ ਇਨ੍ਹਾਂ ਦੋਵੇ ਹਲਕਿਆਂ ਤੋਂ ਦੂਸਰੀਆਂ ਪਾਰਟੀਆਂ ਛੱਡ ਕੇ ਸੈਕੜੇ ਲੋਕਾਂ ਦੇ ਆਉਣ ਨਾਲ ਅਕਾਲੀ ਦਲ ਬਾਦਲ ਪਾਰਟੀ ਨੂੰ ਬੱਲ ਮਿਲੇਗਾ
ਦੂਸਰੇ ਪਾਸੇ ਇਨ੍ਹਾਂ ਹਲਕਿਆਂ ਤੋਂ ਦੂਸਰੀਆਂ ਪਾਰਟੀਆਂ ਛੱਡ ਕੇ ਆਏ ਲੋਕਾਂ ਦਾ ਅਕਾਲੀ ਦਲ ਵਿਚ ਆਉਣ ਦੇ ਸਵਾਗਤ ਕਰਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਤੋਂ ਪਤਾ ਲਗਦਾ ਹੈ ਕੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੀ ਸਰਕਾਰ ਬਣਨੀ ਬਿਲਕੁਲ ਤਹਿ। ਸੁਬੇ ਦੀ ਸਰਕਾਰ ਵਰੁੱਧ ਰੁਜਗਾਰ ਦੀ ਮੰਗ ਨੂੰ ਲੈ ਟਾਵਰਾਂ ਤੇ ਚੜੇ ਨੋਜਵਾਨਾ ਦੇ ਪੁੱਛੇ ਜਾਣ ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਰਕਾਰ ਲਾਰਿਆਂ ਦੀ ਸਰਕਾਰ ਹੈ ਇਸ ਨੇ ਕੁਝ ਨਹੀਂ ਕਰਨਾ ਸਾਡੀ ਸੁਬੇ ਵਿਚ ਸਰਕਾਰ ਬਣਨ ਤੇ ਇਨ੍ਹਾਂ ਦੇ ਪਹਿਲ ਦੇ ਅਧਾਰ ਤੇ ਮਸਲੇ ਹੱਲ ਕੀਤੇ ਜਾਣਗੇ।