ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ ਪਟਿਆਲਾ ਵਿਚ ਕੱਪੜੇ ਦੇ
1 min read
ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਨੇੜੇ ਇੱਕ ਰੈਡੀਮੇਡ ਕੱਪੜੇ ਦੇ ਸ਼ੋਅਰੂਮ ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਦੇ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਹੈ।
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਸਕੀ। ਇਸ ਬਾਬਤ ਮੌਕੇ ਉਤੇ ਪਹੁੰਚੇ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਆਗੂ ਨਰੇਸ਼ ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਸ਼ੋਅਰੂਮ ਵਿਚ ਅੱਗ ਲੱਗ ਗਈ ਹੈ।
ਦੁਕਾਨਦਾਰ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਜਿਕਰਯੋਗ ਹੈ ਕਿ ਇਹ ਸ਼ੋਅਰੂਮ ਸੰਘਣੀ ਆਬਾਦੀ ਵਿਚ ਸਥਿਤ ਹੈ, ਜਿਸ ਕਾਰਨ ਫਾਇਰ ਕਰਮੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।

ਫਿਲਹਾਲ ਅੱਗ ਨੂੰ ਬੁਝਾਉਣ ਲਈ ਯਤਨ ਜਾਰੀ ਸਨ।