ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਐਲਾਨੇ, ਪਟਿਆਲਾ, ਬਲਾਚੌਰ ਤੇ ਸ਼ਾਹਕੋਟ ਤੋਂ ਇਨ੍ਹਾਂ ਨੂੰ ਮਿਲੀ ਟਿਕਟ
1 min read
ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 3 ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾਡ਼ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਹੁਣ ਤਕ ਸ਼੍ਰੋਮਣੀ ਅਕਾਲੀ ਦਲ ਨੇ 83 ਉਮੀਦਵਾਰ ਐਲਾਨ ਦਿੱਤੇ ਹਨ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।
