August 18, 2022

Aone Punjabi

Nidar, Nipakh, Nawi Soch

ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਰਾਹੀਂ ਪਾਣੀ ਅਤੇ ਹਿੰਦੀ ਬੋਲਦੇ ਪਿੰਡਾਂ ਨੂੰ ਹਰਿਆਣਾ ਨੂੰ ਸੌਂਪਣ ਅਤੇ ਵੱਖਰੀ ਹਾਈ ਕੋਰਟ ਲਈ ਵੀ ਮਤਾ ਪਾਸ ਕੀਤਾ ਜਾਵੇਗਾ।

1 min read

ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ‘ਤੇ ਅਧਿਕਾਰ ਨੂੰ ਲੈ ਕੇ ਪਾਸ ਕੀਤੇ ਮਤੇ ਦੇ ਵਿਰੋਧ ਵਿੱਚ ਅੱਜ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਾਫੀ ਗਰਮਾ-ਗਰਮ ਹੋਣ ਵਾਲਾ ਹੈ। ਚੰਡੀਗੜ੍ਹ ਅਤੇ ਐਸਵਾਈਐਲ ਨਹਿਰ ਦੇ ਮੁੱਦੇ ’ਤੇ ਹਰਿਆਣਾ ਇਸ ਸੈਸ਼ਨ ਵਿੱਚ ਪੰਜਾਬ ਨੂੰ ਉਸੇ ਅੰਦਾਜ਼ ਅਤੇ ਭਾਸ਼ਾ ਵਿੱਚ ਜਵਾਬ ਦੇਵੇਗਾ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਦੇ ਮੁੱਦੇ ’ਤੇ ਪੰਜਾਬ ਵੱਲੋਂ ਕੀਤੀ ਗਈ ਕਾਰਵਾਈ ਖ਼ਿਲਾਫ਼ ਨਿਖੇਧੀ ਮਤਾ ਲਿਆਂਦਾ ਜਾਵੇਗਾ। ਹਰਿਆਣਾ ਦੇ ਹੱਕਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੀ ਗਠਜੋੜ ਸਰਕਾਰ ਨਾਲ ਖੜ੍ਹੀਆਂ ਕਾਂਗਰਸ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰਨਗੇ।ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਤਾ ਪਾਸ ਕੀਤਾ ਹੈ। ਉਦੋਂ ਤੋਂ ਹੀ ਹਰਿਆਣਾ ਦੀ ਸਿਆਸਤ ਵਿਚ ਉਬਾਲ ਆ ਗਿਆ ਹੈ। ਸੋਮਵਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਸਰਕਾਰੀ ਪੱਧਰ ‘ਤੇ ਰਣਨੀਤੀ ਘੜਨ ਲਈ ਪੂਰਾ ਦਿਨ ਮੀਟਿੰਗਾਂ ਦਾ ਦੌਰ ਜਾਰੀ ਰਿਹਾ ਤਾਂ ਕਾਂਗਰਸ ਨੇ ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਧਾਇਕ ਦਲ ਅਤੇ ਸੰਗਠਨ ਦੀਆਂ ਵੱਖ-ਵੱਖ ਮੀਟਿੰਗਾਂ ਕਰਕੇ ਮਤੇ ਵੀ ਪਾਸ ਕੀਤੇ। ਭਾਜਪਾ ਇਸ ਸਬੰਧੀ ਪਹਿਲਾਂ ਹੀ ਮਤਾ ਪਾਸ ਕਰ ਚੁੱਕੀ ਹੈ। ਮੰਗਲਵਾਰ ਨੂੰ ਪੰਜਾਬ ਦੀਆਂ ਨਜ਼ਰਾਂ ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣ ਵਾਲੇ ਪ੍ਰਸਤਾਵ ‘ਤੇ ਟਿਕੀਆਂ ਰਹਿਣਗੀਆਂ।

Leave a Reply

Your email address will not be published. Required fields are marked *