ਸਮੀਖਿਆ ਬੈਠਕ ਚ ਸੁਖਬੀਰ ਬਾਦਲ ਨੇ ਪੇਸ਼ ਕੀਤਾ ਆਪਣਾ ਅਸਤੀਫਾ।
1 min read
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ ਜਿਸਨੁੰ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸਪਸ਼ਟ ਰੱਦ ਕਰ ਦਿੱਤਾ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਕੱਲ੍ਹ ਅਤੇ ਅੱਜ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ, ਨੇ ਕਿਹਾ ਕਿ ਪਾਰਟੀ ਅਤੇ ਇਸਦੀ ਭਲਾਈ ਉਹਨਾਂ ਲਈ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਵੱਲੋਂ ਪਾਰਟੀ ਦੇ ਬੇਹਤਰ ਹਿੱਤਾਂ ਲਈ ਕੰਮ ਕੀਤਾ। ਮੈਂ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਾ ਹਾਂ ਤੇ ਮੈਂ ਅਸਤੀਫਾ ਦੇਣ ਲਈ ਤਿਆਰ ਹਾਂ।ਸਮੀਖਿਆ ਬੈਠਕ ਚ ਸੁਖਬੀਰ ਬਾਦਲ ਨੇ ਪੇਸ਼ ਕੀਤਾ ਆਪਣਾ ਅਸਤੀਫਾ।ਇਸਦੇ ਨਾਲ ਹੀ ਲੀਡਰਸ਼ਿਪ ਤੇ ਜਿਲ੍ਹਾਂ ਪ੍ਰਧਾਨਾ ਨਾਲ ਮੀਟਿੰਗ ਚ ਪੇਸ਼ਕਸ਼ ਕੀਤੀ ਆਪਣੇ ਅਸਤੀਫੇ ਦੀ ਪੇਸ਼ਕਸ਼ ਖਾਰਿਜ਼ ਕੀਤੀ।
