ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਮਨਾਇਆ ਗਿਆ।
1 min read
ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਦੇ ਵਿਸ਼ੇਸ਼ ਮੌਕੇ ਤੇ ਪ੍ਰਿੰਸੀਪਲ ਡਾ ਬਲਵਿੰਦਰ ਸਿੰਘ ਵੜ੍ਹੈਚ ਦੀ ਅਗਵਾਈ ਵਿਚ ਸ਼ਹੀਦੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ ਬਲਵਿੰਦਰ ਸਿੰਘ ਵੜ੍ਹੈਚ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰੇਮ ਦੀ ਭਾਵਨਾ ਨਾਲ ਦੇਸ਼ ਨੂੰ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਪ੍ਰੇਰਨਾ ਦਿੱਤੀ।ਇਸ ਮੌਕੇ ਪ੍ਰੋਫੈਸਰ ਲਲਿਤਾ ਜੈਨ ਅਤੇ ਪ੍ਰੋਫ਼ੈਸਰ ਅਮਰਿੰਦਰ ਸਿੰਘ ਨੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਸ਼ਹੀਦੀ ਦਿਵਸ ਨੂੰ ਸਮਰਪਿਤ ਸਹੁੰ ਚੁੱਕੀ ।ਬੀ ਏ ਭਾਗ ਪਹਿਲਾ ਦੇ ਗਾਇਨ ਸ਼ਰਮਾ, ਬੀ ਏ ਭਾਗ ਤੀਜਾ ਦੇ ਪ੍ਰਿੰਸ, ਅਤੇ ਬੀ ਏ ਭਾਗ ਪਹਿਲਾ ਦੇ ਸੰਦੀਪ ਸਿੰਘ ਵੱਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਆਪਣੇ ਦੇਸ਼ ਤੇ ਜਾਨਾਂ ਵਾਰ ਦੇਣ ਵਾਲੇ ਮਹਾਨ ਯੋਧਿਆਂ ਨੂੰ ਸ਼ਰਧਾ ਸੁਮਨ ਭੇਟ ਕੀਤੇ ਗਏ।
