ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਜ਼ਮੀਨੀ ਪੱਧਰ ‘ਤੇ ਪਹੁੰਚਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ : ਰਾਜਪਾਲ ਪੰਜਾਬ
1 min read
ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਜ਼ਮੀਨੀ ਪੱਧਰ ਉੱਤੇ ਪਹੁੰਚਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਗਰੀਬ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ ਅਤੇ ਆਪਣਾ ਜੀਵਨ ਸੁਧਾਰ ਸਕਣ। ਇਸ ਗੱਲ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਬੀੇਤੇ ਦਿਨ ਬਰਨਾਲਾ ਵਿਖੇ ਆਪਣੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨਾਲ ਗੱਲ ਕਰਦੇ ਹੋਏ ਕੀਤਾ। ਉਨ੍ਹਾਂ ਜ਼ਿਲ੍ਹਾ ਬਰਨਾਲਾ ਚ ਚੱਲ ਰਹੇ ਕੰਮਾਂ ਉੱਤੇ ਤਸੱਲੀ ਪ੍ਰਗਟ ਕਰਦਿਆਂ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਰਾਜਪਾਲ ਜੀ ਨੇ ਸਾਰੇ ਅਫ਼ਸਰਾਂ ਨੂੰ ਆਪਣਾ ਕੰਮ ਤਨਦੇਹੀ ਅਤੇ ਪੂਰੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨਾਲ ਸਬੰਧਿਤ ਸਕੀਮਾਂ ਦੀ ਖਾਸ ਮੋਨੀਟਰਿੰਗ ਹੋਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਵਰਗ ਨੂੰ ਉਸ ਦਾ ਬਣਦਾ ਅਧਿਕਾਰ ਦਿੱਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਜ਼ਮੀਨੀ ਪੱਧਰ ਉੱਤੇ ਪਹੁੰਚਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਗਰੀਬ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ ਅਤੇ ਆਪਣਾ ਜੀਵਨ ਸੁਧਾਰ ਸਕਣ। ਇਸ ਗੱਲ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਬੀੇਤੇ ਦਿਨ ਬਰਨਾਲਾ ਵਿਖੇ ਆਪਣੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨਾਲ ਗੱਲ ਕਰਦੇ ਹੋਏ ਕੀਤਾ। ਉਨ੍ਹਾਂ ਜ਼ਿਲ੍ਹਾ ਬਰਨਾਲਾ ਚ ਚੱਲ ਰਹੇ ਕੰਮਾਂ ਉੱਤੇ ਤਸੱਲੀ ਪ੍ਰਗਟ ਕਰਦਿਆਂ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਰਾਜਪਾਲ ਜੀ ਨੇ ਸਾਰੇ ਅਫ਼ਸਰਾਂ ਨੂੰ ਆਪਣਾ ਕੰਮ ਤਨਦੇਹੀ ਅਤੇ ਪੂਰੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨਾਲ ਸਬੰਧਿਤ ਸਕੀਮਾਂ ਦੀ ਖਾਸ ਮੋਨੀਟਰਿੰਗ ਹੋਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਵਰਗ ਨੂੰ ਉਸ ਦਾ ਬਣਦਾ ਅਧਿਕਾਰ ਦਿੱਤਾ ਜਾ ਰਿਹਾ ਹੈ।
