January 28, 2023

Aone Punjabi

Nidar, Nipakh, Nawi Soch

ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਕੀਤੀ ਖਰੜ ਮੇਨ ਚੌਂਕ ਕੀਤਾ ਬੰਦ,

1 min read

ਪੰਜਾਬ ਰੋਡਵੇਜ਼ ਪਨਬੱਸ/PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਹੱਕੀ ਮੰਗਾਂ ਲਈ ਚੱਲ ਰਹੀ ਹੜਤਾਲ ਦੇ 9ਵੇਂ ਦਿਨ ਖਰੜ ਟੀ ਪੁਆਇੰਟ ਤੇ ਪੂਰੇ ਪੰਜਾਬ ਵਿੱਚ ਵਰਕਰਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਇਸ ਨੂੰ ਸੰਬੋਧਨ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ,ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਰਾਜਾ ਅਮਰਿੰਦਰ ਸਿੰਘ ਵੜਿੰਗ ਸਮੇਤ ਟਰਾਂਸਪੋਰਟ ਦੇ ਸੈਕਟਰੀ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਕੋਈ ਹੱਲ ਕੱਢਣ ਦੀ ਬਜਾਏ ਕੋਈ ਮੀਟਿੰਗ ਤੱਕ ਨਹੀਂ ਬੁਲਾਈ। ਉਲਟਾ ਮੰਤਰੀ ਅਤੇ ਡਾਇਰੈਕਟਰ ਵਲੋਂ ਸੋਸ਼ਲ ਮੀਡੀਆ ‘ਤੇ ਵੀਡਿਓ ਪਾ ਕੇ ਲੋਕਾਂ ਨੂੰ ਭੜਕਾਉਣ ਅਤੇ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਾਜ਼ਮ ਗਲਤ ਹਨ। ਇਹ ਸਰਕਾਰ ਨਾਲ ਗੱਲਬਾਤ ਨਹੀਂ ਕਰਦੇ ਸਰਕਾਰ ਸਹੀ ਹੈ ਪ੍ਰੰਤੂ ਇਸ ਬਾਰੇ ਮੰਤਰੀ ਦਾ ਨੰਗਾ ਚਿਹਰਾ ਸਾਹਮਣੇ ਲਿਆਉਣਾ ਚਾਹੁੰਦੇ ਹਾਂ ਕਿ 70-72 ਦਿਨ ਦੇ ਕਾਰਜਕਾਲ ਵਿੱਚ 5 ਮੀਟਿੰਗਾਂ ਨਵੇਂ ਟਰਾਂਸਪੋਰਟ ਮੰਤਰੀ ਪੰਜਾਬ ਕੀਤੀਆਂ ਜਿਸ ਵਿੱਚ ਹਰ ਵਾਰ ਇਹ ਗੱਲ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਾਂਗੇ। ਕਿਹਾ ਜਾਂਦਾ ਰਿਹਾ ਅਤੇ ਕਦੇ ਗੁਰੂ ਨਾਨਕ ਦੇਵ ਜੀ ਦੀ ਫੋਟੋ ਤੇ ਹੱਥ ਰੱਖ ਕੇ ਵੀ 6 ਅਕਤੂਬਰ ਨੂੰ ਫੇਰ ਪਹਿਲੀ ਕੈਬਨਿਟ ਮੀਟਿੰਗ ਦਾ ਵਾਅਦਾ ਕੀਤਾ ਸੀ ਫੇਰ 22/11/2021 ਨੂੰ ਵੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੱਲ ਦਾ ਕਿਹਾ ਸੀ ਪਰ ਨਾ ਤਾਂ 1 ਦਸੰਬਰ ਅਤੇ ਨਾ 9 ਦਸੰਬਰ ਨੂੰ ਅਤੇ ਫੇਰ 14 ਦਸੰਬਰ ਨੂੰ ਵੀ ਕੋਈ ਹੱਲ ਨਹੀਂ ਕੱਢਿਆ ਗਿਆ। ਹਰ ਵਾਰ ਝੂਠ ਬੋਲਿਆ ਜਾਂਦਾ ਹੈ ਇੱਥੋਂ ਤੱਕ ਹੀ ਨਹੀਂ ਜਦੋਂ 23 ਨਵੰਬਰ ਦੀ ਪੋਸਟਪੌਨ ਕੀਤੀ ਹੜਤਾਲ ਨੂੰ 7 ਦਸੰਬਰ ਨੂੰ ਕਰਨ ਦਾ ਐਲਾਨ 1 ਦਸੰਬਰ ਤੋਂ ਕੀਤਾ ਤਾਂ ਸਰਕਾਰ ਜਾਂ ਮਹਿਕਮੇ ਨੇ ਮੀਟਿੰਗ ਬੁਲਾਉਣ ਦੀ ਬਜਾਏ ਉਲਟਾ ਝੂਠੇ ਪਰਚੇ ਕਰਵਾਉਣੇ ਸ਼ੁਰੂ ਕਰ ਦਿੱਤੇ ਅਤੇ ਫੇਰ ਨੌਕਰੀਆਂ ਤੋਂ ਕੱਢਣ ਦੇ ਨੋਟਿਸ ਜਾਰੀ ਕੀਤੇ ਗਏ। ਕਮਾਈ ਕਰਕੇ ਸਰਕਾਰ ਦੇ ਖਜ਼ਾਨੇ ਭਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਸਰਕਾਰੀ ਬੱਸਾਂ 10 ਹਜ਼ਾਰ ਕਰਨ ਦੀ ਬਜਾਏ ਉਲਟਾ ਡਰਾਇਆ ਧਮਕਾਇਆ ਜਾ ਰਿਹਾ ਹੈ ਪ੍ਰੰਤੂ ਯੂਨੀਅਨ ਵੱਲੋਂ ਪਹਿਲਾਂ ਵੀ 10 ਦਸੰਬਰ ਨੂੰ ਖਰੜ ਦਾ ਧਰਨਾ ਰੱਖਿਆ ਸੀ ਜਿਸ ਵਿੱਚ ਮੋਹਾਲੀ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਤਹਿ ਕਰਵਾਈ ਗਈ ਸੀ। 14 ਦਸੰਬਰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਥਾਂ ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦੇ ਦਫਤਰ ਵਿਚ ਮੀਟਿੰਗ ਕਰਵਾਉਣ ਲਈ ਇਹ ਕਹਿ ਕੇ ਬੁਲਾਇਆ ਕਿ ਪਹਿਲਾਂ ਮਹਿਕਮੇ ਨਾਲ ਮੀਟਿੰਗ ਹੈ ਫੇਰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ ਜਾਵੇਗੀ ਪਰ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਨੇ ਮੀਟਿੰਗ ਵਿੱਚ ਮੰਗਾਂ ਦਾ ਹੱਲ ਕੱਢਣ ਦੀ ਥਾਂ ਤੇ ਉਲਟਾ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ DSP ਮੋਹਾਲੀ ਅਤੇ ਤਹਿਸੀਲਦਾਰ ਮੋਹਾਲੀ ਅਤੇ ਮੁੱਖ ਮੰਤਰੀ ਦਫ਼ਤਰ ਤੋਂ ਸੋਢੀ ਜੀ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਸਮੇਂ ਮੌਕੇ ਤੇ ਮੌਜੂਦ ਸਨ। ਇਸ ਲਈ ਯੂਨੀਅਨ ਨੇ ਧਮਕੀਆਂ ਦੀ ਪਰਵਾਹ ਨਾ ਕਰਦਿਆਂ ਆਪਣੀਆਂ ਮੰਗਾਂ ਤੇ ਚਰਚਾ ਬਾਰੇ ਕਿਹਾ ਤਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਨੇ ਕਿਹਾ ਮੰਗ ਤੇ ਗੱਲ ਨਹੀਂ ਹੜਤਾਲ ਖੋਲ੍ਹਣੀ ਹੈ ਠੀਕ ਹੈ ਨਹੀਂ ਤਾਂ ਗੇਟ ਖੁੱਲ੍ਹਾ ਹੈ ਜਾਉ ਸੋ ਪ੍ਰਸ਼ਾਸਨ ਨੇ ਆਗੂਆਂ ਨੂੰ ਮੁੱਖ ਮੰਤਰੀ ਪੰਜਾਬ ਦੀ ਪੈਨਲ ਮੀਟਿੰਗ ਦੀ ਥਾਂ ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਪਾਸੋਂ ਜ਼ਲੀਲ ਕਰਵਾਇਆ ਗਿਆ ਹੈ। ਇਸ ਦੇ ਰੋਸ ਵਜੋਂ ਆਪਣੀਆਂ ਮੰਗਾਂ ਪ੍ਰਤੀ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਸਵੇਰੇ 7-00 ਵਜੇ ਤੋਂ ਹੀ ਖਰੜ ਵਿਖੇ ਧਰਨਾ ਲਗਾ ਦਿੱਤਾ ਹੈ।

ਸੀ. ਮੀਤ ਪ੍ਰਧਾਨ ਜੋਧ ਸਿੰਘ,ਮੀਤ ਪ੍ਰਧਾਨ ਪ੍ਰਦੀਪ ਕੁਮਾਰ, ਦਲਜੀਤ ਸਿੰਘ, ਜਤਿੰਦਰ ਸਿੰਘ, ਜਸਵੀਰ ਸਿੰਘ,ਜੁਆਇੰਟ ਸਕੱਤਰ ਜਲੋਰ ਸਿੰਘ,ਕੈਸ਼ੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਵਿੱਚ ਸਰਕਾਰੀ ਬੱਸਾਂ 10 ਹਜ਼ਾਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡਾਟਾ ਐਂਟਰੀ ਉਪਰੇਟਰਾ,ਅਡਵਾਸ ਬੁੱਕਰਾਂ ਦੀ ਤਨਖਾਹ ਵਿੱਚ ਵਾਧਾ ਕਰਨ,ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ,ਹਾਈਕੋਰਟ ਵਿੱਚ ਕੇਸ ਜਿੱਤੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਲਿਆ ਜਾਵੇ ਇਹ ਮੰਗਾ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਬਚਾਉਣਾ ਦੀ ਹੈ ਇਸ ਲੜਾਈ ਵਿੱਚ ਪੰਜਾਬ ਦੀਆਂ ਸਮੂੰਹ ਕਿਸਾਨ ਜੱਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ,ਚੰਡੀਗੜ੍ਹ ਸਰਕਾਰੀ ਟਰਾਂਸਪੋਰਟ ਦੀਆਂ ਯੂਨੀਅਨਾਂ ਵੱਲੋਂ ਹਮਾਇਤ ਦਾ ਐਲਾਨ,ਹਰਿਆਣਾ ਰੋਡਵੇਜ਼ ਦੀਆਂ ਸਮੂੰਹ ਜੱਥੇਬੰਦੀਆਂ ਅਤੇ ਜਨਤਕ ਜੱਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ ਜੇਕਰ ਪੰਜਾਬ ਸਰਕਾਰ ਨੇ ਹੱਲ ਨਾ ਕੀਤਾ ਤਾਂ ਹੜਤਾਲ ਜਾਰੀ ਰਹੇਗੀ ਅਤੇ ਆਉਣ ਵਾਲੇ ਸੰਘਰਸ਼ ਹੋਰ ਵੀ ਤਿੱਖੇ ਕੀਤੇ ਜਾਣਗੇ ਜਿਸ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ, ਟਰਾਂਸਪੋਰਟ ਮੰਤਰੀ ਪੰਜਾਬ ਅਤੇ ਧਮਕੀਆਂ ਦੇਣ ਵਾਲੇ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਦੀ ਹੋਵੇਗੀ।

Leave a Reply

Your email address will not be published. Required fields are marked *