ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ/ਪੀਆਰਟੀਸੀ ਮੁਲਾਜ਼ਮਾਂ ਨੇ ਬੱਸ ਸਟੈਂਡ ਕੀਤੇ ਬੰਦ
1 min read
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਦੇ ਬੱਸ ਸਟੈਂਡਾ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੋਗਾ ਦੇ ਬੱਸ ਸਟੈਂਡ ਤੇ ਬੋਲਦਿਆਂ ਸੂਬਾ ਕੈਸੀਅਰ ਬਲਜਿੰਦਰ ਸਿੰਗ ਬਰਾੜ ਡਿਪੂ ਪ੍ਰਧਾਨ ਸੂਬਾ ਸਿੰਘ, ਸੈਕਟਰੀ ਗੁਰਪ੍ਰੀਤ ਸਿੰਘ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6 ਅਕਤੂਬਰ ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ। ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ।
