July 2, 2022

Aone Punjabi

Nidar, Nipakh, Nawi Soch

ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ : ਕਿ ਚੰਨੀ ਹੁਣ ਮਜੀਠੀਆ ’ਤੇ ਕਰਨਗੇ ਮਾਣਹਾਨੀ ਦਾ ਕੇਸ

1 min read

ਪ੍ਰਧਾਨ ਸੋਨੀਆ ਗਾਂਧੀ ਨੂੰ ਰੇਤ ਮਾਫੀਆ ਚਲਾਉਣ ਲਈ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲਿਖਤੀ ਸ਼ਿਕਾਇਤ ਕੀਤੀ ਸੀ ਤਾਂ ਉਨ੍ਹਾਂ ਚੰਨੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ? ਚੱਢਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਚੰਨੀ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ। ਚੱਢਾ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਚੰਨੀ ਰੇਤ ਮਾਫੀਆ ਨਾਲ ਜੁੜੇ ਹੋਏ ਹਨ ਤਾਂ ਉਨ੍ਹਾਂ ਚੰਨੀ ਨੂੰ ਮੁੱਖ ਮੰਤਰੀ ਕਿਉਂ ਬਣਾਇਆ? ਮੁੱਖ ਮੰਤਰੀ ਬਣਾਉਣ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ ਕੋਲ ਈਡੀ ਦੀ ਰੇਡ ’ਚ ਕਰੋੜਾਂ ਰੁਪਏ ਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ਾਤ ਮਿਲੇ ਤਾਂ ਚੰਨੀ ਨੂੰ ਪਾਰਟੀ ਤੋਂ ਸਸਪੈਂਡ ਕਿਉਂ ਨਹੀਂ ਕੀਤਾ?

ਉਨ੍ਹਾਂ ਸਵਾਲ ਕੀਤਾ ਕਿ ਕੀ ਰੇਤ ਮਾਫੀਆ ਦਾ ਪੈਸਾ ਕਾਂਗਰਸ ਹਾਈ ਕਮਾਨ ਕੋਲ ਵੀ ਪਹੁੰਚ ਰਿਹਾ ਹੈ, ਇਸ ਲਈ ਕਾਂਗਰਸ ਹਾਈ ਕਮਾਨ ਮੁੱਖ ਮੰਤਰੀ ’ਤੇ ਕਾਰਵਾਈ ਕਰਨ ਤੋਂ ਬਚ ਰਹੀ ਹੈ? ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਚੰਨੀ ’ਤੇ ਲਗਾਏ ਗਏ ਗੰਭੀਰ ਦੋਸ਼ਾਂ ’ਤੇ ਚੱਢਾ ਨੇ ਕਿਹਾ ਕਿ ਮਜੀਠੀਆ ਨੇ ਕਿਹਾ ਕਿ ਚੰਨੀ, ਉਨ੍ਹਾਂ ਦੇ ਰਿਸ਼ਤੇਦਾਰ ਹਨੀ ਅਤੇ ਮਨੀ (ਪੈਸੇ) ਦਾ ਨੈਕਸਸ ਚੱਲ ਰਿਹਾ ਹੈ ਅਤੇ ਰੇਤ ਮਾਫੀਆ ਦਾ ਕਰੋੜਾਂ ਰੁਪਏ ਦਾ ਧੰਦਾ ਹੋ ਰਿਹਾ ਹੈ। ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਜੰਗਲਾਤ ਵਿਭਾਗ, ਜਿੱਥੇ ਪੁਟਾਈ ਨਹੀਂ ਹੋ ਸਕਦੀ, ਉਥੇ ਵੀ ਮਾਈਨਿੰਗ ਕਰਵਾਈ ਅਤੇ ਪੈਸੇ ਬਟੋਰੇ।

ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਹੁਣ ਚੰਨੀ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਵਾਂਗ ਬਿਕਰਮ ਮਜੀਠੀਆ ’ਤੇ ਵੀ ਮਾਣਹਾਨੀ ਦਾ ਮੁਕੱਦਮਾ ਦਰਜ ਕਰਨਗੇ? ਚੱਢਾ ਨੇ ਕਿਹਾ ਕਿ ਆਪ ਨੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਖੇਤਰ ਚਮਕੌਰ ਸਾਹਿਬ ’ਚ ਹੋ ਰਹੇ ਰੇਤ ਮਾਫੀਆ ਦਾ ਪਰਦਾਫਾਸ਼ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਜ਼ਰੀਏ ਇਥੇ ਰੇਤ ਮਾਫੀਆ ਦਾ ਕਾਰੋਬਾਰ ਚੱਲ ਰਿਹਾ ਹੈ। ਈਡੀ ਦੀ ਰੇਡ ’ਚ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਕਰੋੜਾਂ ਰੁਪਏ ਨਾਲ ਸਾਡੀ ਗੱਲ ਸਹੀ ਸਾਬਤ ਹੋਈ।

Leave a Reply

Your email address will not be published. Required fields are marked *