October 7, 2022

Aone Punjabi

Nidar, Nipakh, Nawi Soch

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਲਈ 988 ਕਰੋੜ 15 ਲੱਖ 53 ਹਜਰ 780 ਬਜਟ ਪੇਸ਼।

1 min read

ਜਟ ਵਿਚ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਪ੍ਰਚਾਰ ਕਮੇਟੀ , ਟਰੱਸਟਾਂ , ਪ੍ਰੈੱਸਾਂ ਆਦਿਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ 2022-23 ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਜਲਾਸ ਦੀ ਆਰੰਭਤਾ ਦੀ ਅਰਦਾਸ ਕੀਤੀ। ਇਜਲਾਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਲਾਨਾ ਬਜਟ ਪੇਸ਼ ਕੀਤਾ ਜਾਵੇ । ਬਜਟ ਇਜਲਾਸ ਲਈ ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸ਼ਾਮਲ ਹੋਣ ਲਈ ਪਹੁੰਚ ਚੁੱਕੇ ਹਨ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਦਾ ਬਜਟ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਪ੍ਰਚਾਰ ਕਮੇਟੀ , ਟਰੱਸਟਾਂ , ਪ੍ਰੈੱਸਾਂ ਆਦਿ ਲਈ ਪੇਸ਼ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *