ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸਾਂਤ ਦਾ ਦਿਹਾਂਤ ਹੋ ਗਿਆ ਹੈ।
1 min read
ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕਰੀਬ 70 ਵਰ੍ਹਿਆਂ ਦੇ ਸਨ। ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਰਹੇ ਅਜੀਤ ਸਿੰਘ ਸ਼ਾਂਤ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ। ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ 2007 ਤੋਂ 2012 ਤੱਕ ਕਾਂਗਰਸ ਪਾਰਟੀ ਵਿੱਚ ਰਹਿ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਬਣੇ ਸੀ। ਉਹਨਾਂ ਦੇ ਪੁੱਤਰ ਰਾਜੂ ਸਾਂਤ ਨੇ ਦੱਸਿਆ ਕਿ ਸਵੇਰੇ 4 ਵਜੇ ਸਾਤੀ ‘ਚ ਦਰਦ ਹੋਣ ਦੀ ਸਕਾਇਤ ਤੇ ਉਹਨਾਂ ਨੂੰ ਦੀਪ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਹਨਾਂ ਦਾ ਦਿਹਾਂਤ ਹੋ ਗਿਆ।
