ਸਿੱਖ ਜਥੇਬੰਦੀਆਂ ਨੇ ਹਾਈਵੇਅ ਤੋਂ ਧਰਨਾ ਚੁੱਕ ਦਿੱਤਾ ਹੈ।
1 min read
ਸਿੱਖ ਜਥੇਬੰਦੀਆਂ ਨੇ ਹਾਈਵੇਅ ਤੋਂ ਧਰਨਾ ਚੁੱਕ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਖਾਲੀ ਕਰ ਦਿੱਤਾ ਹੈ। ਸਰਕਾਰ ਤੋਂ ਮਿਲੇ ਭਰੋਸੇ ਤੋਂ ਬਾਅਦ ਹਾਈਵੇਅ ਖਾਲੀ ਕੀਤਾ ਗਿਆ ਹੈ। ਸਰਕਾਰੀ ਵਕੀਲ ਦੇਰ ਰਾਤ ਧਰਨੇ ਵਾਲੀ ਥਾਂ ‘ਤੇ ਪਹੁੰਚੇ ਸੀ ਤੇ ਤਿੰਨ ਦਿਨਾਂ ‘ਚ ਜਾਂਚ ਪੂਰੀ ਕਰਨ ਦਾ ਭਰੋਸਾ ਦਿੱਤਾ।ਜਿਸ ਤੋ ਬਾਅਦ ਧਰਨਾ ਚੁੱਕ ਦਿੱਤਾ ਗਿਆ ।ਗੋਲੀਕਾਂਡ ਚ ਮਾਰੇ ਗਏ ਕਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਨੇ ਇਨਸਾਫ ਦੀ ਮੰਗ ਨੂੰ ਲੈ ਕੇ 113 ਦਿਨਾ ਤੋ ਧਰਨਾ ਲਗਾਇਆ ਹੋਇਆ ਹੈ।ਪਿਛਲੇ 104 ਦਿਨਾਂ ਤੋਂ ਬੇਅਦਬੀ ਮਾਮਲੇ ‘ਚ ਇਨਸਾਫ ਦੀ ਮੰਗ ਨੂੰ ਲੈ ਕੇ ਬਹਿਬਲ ਕਲਾਂ ਗੋਲੀਕਾਂਡ ‘ਚ ਮਾਰੇ ਗਏ ਦੋ ਸਿੱਖਾਂ ਦੇ ਪਰਿਵਾਰਾਂ ਨੇ ਘਟਨਾ ਵਾਲੀ ਥਾਂ ‘ਤੇ ਇਨਸਾਫ ਮੋਰਚਾ ਲਗਾਇਆ ਹੋਇਆ ਹੈ। 16 ਦਸੰਬਰ 2021 ਨੂੰ ਇਨ੍ਹਾਂ ਪਰਿਵਾਰਾਂ ਨੇ ਸਰਕਾਰ ਵੱਲੋਂ ਇਨਸਾਫ਼ ਦਿਵਾਉਣ ਵਿੱਚ ਨਾਕਾਮ ਰਹਿਣ ‘ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਛੇ ਸਾਲਾਂ ਤੋਂ ਪਾਰਟੀਆਂ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਆਪਣੇ ਸਿਆਸੀ ਫਾਇਦਿਆਂ ਵਜੋਂ ਵਰਤ ਰਹੀਆਂ ਹਨ।ਬੀਤੀ ਦਿਨੀ ਸਿੱਖ ਜਥੇਬੰਦੀਆ ਵੱਲੋ ਤੇ ਪੀੜਤ ਪਰਿਵਾਰਾ ਵੱਲੋ ਨੈਸ਼ਨਲ ਹਾਈਵੇਅ ਤੇ ਪੱਕਾ ਮੋਰਚਾ ਲਗਾਇਆ ਹੋਇਆ ਸੀ।ਇਨਸਾਫ਼ ਮੋਰਚੇ ਨੇ ਸਰਕਾਰ ਨੂੰ 31 ਮਾਰਚ ਤਕ ਬੇਅਦਬੀ ਕਾਂਡ ਤੇ ਗੋਲ਼ੀ ਕਾਂਡ ਦੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨ ਦਾ ਅਲਟੀਮੇਟਮ ਦਿੱਤਾ ਸੀ। ਪਰ ਕਾਰਵਾਈ ਨਾ ਹੋਣ ’ਤੇ ਇਨਸਾਫ਼ਾ ਮੋਰਚੇ ਨੇ ਹਾਈਵੇ ਜਾਮ ਕਰਨ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਬੁੱਧਵਾਰ ਨੂੰ ਪੱਕਾ ਮੋਰਚਾ ਲਾ ਕੇ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ।
ਸਿੱਧੂ ਨੂੰ ਸੁਣਾਈਆਂ ਖਰੀਆਂ-ਖਰੀਆਂ
ਇਨਸਾਫ਼ ਮੋਰਚੇ ਦੇ ਇਕ ਬੁਲਾਰੇ ਨੇ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਖਰੀਆਂ-ਖਰੀਆਂ ਸੁਣਾਈਆਂ। ਉਸ ਨੇ ਤਨਜ਼ ਕੱਸਿਆ ਕਿ ਜਦੋਂ ਪੰਜਾਬ ’ਚ ਪੰਜ ਸਾਲ ਉਨ੍ਹਾਂ (ਸਿੱਧੂ) ਦੀ ਸਰਕਾਰ ਸੀ ਤਾਂ ਇਸ ਮਾਮਲੇ ’ਚ ਕੁਝ ਨਹੀਂ ਹੋਇਆ, ਸਿਰਫ਼ ਸਿਆਸਤ ਹੀ ਹੁੰਦੀ ਰਹੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਸ਼੍ਰੋਮਣੀ ਅਕਾਲੀ ਦਲ ਮਾਨ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਸਵਿੰਦਰ ਸਿੰਘ ਸਾਹੋਕੇ, ਰਾਜਦੇਵ ਸਿੰਘ ਖ਼ਾਲਸਾ ਸਾਬਕਾ ਮੈਂਬਰ ਪਾਰਲੀਮੈਂਟ, ਗੁਰਦੀਪ ਸਿੰਘ, ਪ੍ਰਧਾਨ ਜਸਵੀਰ ਸਿੰਘ ਬਰਾਡ਼ ਖੋਟੇ, ਗੁਰਜੰਟ ਸਿੰਘ ਜੰਟਾ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਸੋਨੀ ਆਗੂਆਂ ਨੇ ਸੰਬੋਧਨ ਕੀਤਾ।
