ਸੁਖਬੀਰ ਸਿੰਘ ਬਾਦਲ ਹੋਏ ਨਾਭ ਕੰਵਲ ਰਾਜਾ ਸਾਹਿਬ ਮਜਾਰਾ ਨੌ ਅਬਾਦ ਵਿਖੇ ਨਤਮਸਤਕ
1 min read
ਧੰਨ-ਧੰਨ 108 ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਮਜਾਰਾ ਨੌ ਆਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਤਮਸਤਕ ਹੋਏ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਬੰਗਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਬੀਬੀ ਸੁਨੀਤਾ ਚੌਧਰੀ ਉਮੀਦਵਾਰ ਅਤੇ ਹਲਕਾ ਇੰਚਾਰਜ ਬਲਾਚੌਰ, ਐੱਸਜੀਪੀਸੀ ਮੈਂਬਰ ਜਥੇ. ਗੁਰਬਖਸ਼ ਸਿੰਘ ਖ਼ਾਲਸਾ, ਬਸਪਾ ਦੇ ਹਲਕਾ ਇੰਚਾਰਜ ਨਛੱਤਰ ਪਾਲ, ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਬਸਪਾ ਆਗੂ ਪ੍ਰਵੀਨ ਬੰਗਾ, ਸੋਹਣ ਲਾਲ ਢੰਡਾ ਪ੍ਰਧਾਨ ਐੱਸਸੀ ਵਿੰਗ ਅਤੇ ਹੋਰ ਅਕਾਲੀ, ਬਸਪਾ ਆਗੂ ਅਤੇ ਵਰਕਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਿਛਲੇ ਮਹੀਨੇ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਧਾਰਮਿਕ ਅਸਥਾਨ ਤੇ ਨਤਮਸਕਤ ਹੋ ਚੁਕੇ ਹਨ। ਇਸ ਮੌਕੇ ਇਥੋਂ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ।
