ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ ਪੀਐਮ ਮੋਦੀ ਦੀ ਸੁਰੱਖਿਆ ਲੈਪਸ ਮਾਮਲੇ ‘ਚ
1 min read

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ ਵੀ ਜਾਰੀ ਹੈ। ਵਕੀਲਾਂ ਦੀ ਆਵਾਜ਼ ਜਥੇਬੰਦੀ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਸਮੁੱਚੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਨੂੰ ਗੰਭੀਰ ਮਾਮਲਾ ਦੱਸਦਿਆਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬਠਿੰਡਾ ਦੇ ਜ਼ਿਲ੍ਹਾ ਜੱਜ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਨਾਲ ਸਬੰਧਤ ਪੁਲਿਸ ਤਾਇਨਾਤੀ ਦੇ ਸਾਰੇ ਦਸਤਾਵੇਜ਼ ਇਕੱਠੇ ਕਰਕੇ ਉਨ੍ਹਾਂ ਸਾਹਮਣੇ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ।
ਵੀਰਵਾਰ ਨੂੰ ਪਟੀਸ਼ਨਰ ਨੇ ਇਸ ਮਾਮਲੇ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ। ਚੀਫ਼ ਜਸਟਿਸ ਐਨਵੀ ਰਮਨਾ ਨੇ ਪਟੀਸ਼ਨਕਰਤਾ ਦੇ ਵਕੀਲ ਮੰਦਰ ਸਿੰਘ ਨੂੰ ਪਟੀਸ਼ਨ ਦੀ ਕਾਪੀ ਰਾਜ ਸਰਕਾਰ ਨੂੰ ਸੌਂਪਣ ਲਈ ਕਿਹਾ ਅਤੇ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਪਹਿਲੇ ਕੇਸ ਵਜੋਂ ਹੋਵੇਗੀ। ਬੈਂਚ ਵਿੱਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਵੀ ਸ਼ਾਮਲ ਸਨ।ਪਟੀਸ਼ਨ ਵਿੱਚ ਪੰਜਾਬ ਸਰਕਾਰ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਰਾਜ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਧਿਰ ਬਣਾਇਆ ਗਿਆ ਹੈ।

ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਪੰਜਾਬ ਸਰਕਾਰ ਅਤੇ ਸੂਬਾ ਪੁਲੀਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪਤਾ ਲੱਗਾ ਹੈ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਪੰਜਾਬ ‘ਚ ਰੈਲੀ ਅਤੇ ਹੋਰ ਪ੍ਰੋਗਰਾਮਾਂ ਨੂੰ ਸੰਬੋਧਨ ਕਰਨ ਲਈ ਗਏ ਸਨ ਪਰ ਸੜਕ ਜਾਮ ਹੋਣ ਕਾਰਨ ਉਨ੍ਹਾਂ ਦੀ ਕਾਰ 15-20 ਮਿੰਟ ਤੱਕ ਫਲਾਈਓਵਰ ‘ਤੇ ਖੜ੍ਹੀ ਰਹੀ ਅਤੇ ਬਾਅਦ ‘ਚ ਉਨ੍ਹਾਂ ਨੂੰ ਦੌਰਾ ਛੱਡ ਕੇ ਜਾਣਾ ਪਿਆ।
ਪਟੀਸ਼ਨ ’ਚ ਇਹ ਵੀ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਤੇ ਦੋਸ਼ੀ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
