July 6, 2022

Aone Punjabi

Nidar, Nipakh, Nawi Soch

ਸੋਨੂੰ ਸੂਦ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

1 min read

ਮੋਗਾ ਵਿਧਾਨ ਸਭਾ ਸੀਟ ਤੋਂ ਆਪਣੀ ਭੈਣ ਮਾਲਵਿਕਾ ਸੂਦ ਸੱਚਰ ਨੂੰ ਚੋਣ ਲਡ਼ਾਉਣ ਦਾ ਐਲਾਨ ਕਰ ਚੁੱਕੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀਰਵਾਰ ਨੂੰ ਚੰਡੀਗੜ੍ਹ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਇਸ ਮੁਲਾਕਾਤ ਤੋਂ ਬਾਅਦ ਟਵੀਟ ਕਰਕੇ ਕਿਹਾ ਕਿ ਸੋਨੂੰ ਸੂਦ ਨਾਲ ਉਨ੍ਹਾਂ ਦੇ ਸਮਾਜ ਸੇਵਾ ਦੇ ਕੰਮਾਂ ਨੂੰ ਲੈ ਕੇ ਗੱਲਬਾਤ ਹੋਈ। ਉਹ ਬਹੁਤ ਦਿਆਲੂ ਹਨ ਅਤੇ ਉਨ੍ਹਾਂ ਨੇ ਹਜ਼ਾਰਾਂ ਲੋੜਵੰਦਾਂ ਦੀ ਮਦਦ ਕੀਤੀ ਹੈ। ਵਰਣਨਯੋਗ ਹੈ ਕਿ ਸੋਨੂੰ ਸੂਦ ਨੇ ਹਾਲੇ ਤਕ ਇਹ ਸਪੱਸ਼ਟ ਨਹੀਂ ਕੀਤਾ ਕਿ ਉਨ੍ਹਾਂ ਦੀ ਭੈਣ ਕਿਸ ਪਾਰਟੀ ਵੱਲੋਂ ਚੋਣ ਲੜੇਗੀ।

Leave a Reply

Your email address will not be published. Required fields are marked *