ਸੋਮਵਾਰ ਨੂੰ ਹੋਵੇਗੀ ਕਿਸਾਨ ਮਹਾਪੰਚਾਇਤ, ਰਾਕੈਸ਼ ਟਿਕੈਤ ਨੇ ਕਿਹਾ – ਧਰਨਾ ਖ਼ਤਮ ਨੂੰ ਤਿਆਰ ਪਰ MSP ‘ਤੇ ਗੱਲ ਕਰੇ ਸਰਕਾਰ
1 min read
: ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਇਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (SKM) ਨੇ ਲਖਨਊ ਵਿਚ ਸੋਮਵਾਰ ਨੂੰ ਕਿਸਾਨ ਮਹਾਪੰਚਾਇਤ ਸੱਦੀ ਹੈ, ਜਿਸ ਵਿਚ ਐੱਸਕੇਐੱਮ ਅੱਗੇ ਦੀ ਰਣਨੀਤੀ ‘ਤੇ ਵਿਚਾਰ ਕਰੇਗਾ।
ਦੂਜੇ ਪਾਸੇ ਭਾਰਤੀ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਅੰਦੋਲਨ ਖਤਮ ਕਰਨ ਲਈ ਤਿਆਰ ਹਾਂ ਪਰ ਪਹਿਲਾਂ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਤੇ ਹੋਰ ਮੁੱਦਿਆਂ ‘ਤੇ ਗੱਲ ਕਰਨੀ ਚਾਹੀਦੀ ਹੈ। ਇਸ ਨਾਲ ਹੀ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦੇ ਬਾਵਜੂਦ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤਕ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਵਾਲਾ ਕਾਨੂੰਨ ਨਹੀਂ ਬਣਾਉਂਦੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਸਸਪੈਂਡ ਨਹੀਂ ਕਰਦੀ ਉਦੋਂ ਤਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਤੇ ਕਿਹਾ ਕਿ ਸੰਸਦ ਦੇ ਆਗਾਮੀ ਸੈਸ਼ਨ ‘ਚ ਇਸ ਲਈ ਬਿੱਲ ਲਿਆਂਦਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੋਮਵਾਰ ਨੂੰ ਲਖਨਊ ਦੇ ਈਕੋ ਗਾਰਡਨ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਇੱਥੇ ਆਉਣ ਦੀ ਅਪੀਲ ਕੀਤੀ ਹੈ।
